ਸਾਂਸਦ ਗੁਰਜੀਤ ਔਜਲਾ ਦਾ ਪੰਜਾਬ ਸਰਕਾਰ ’ਤੇ ਹਮਲਾ/ ਪੀਸੀਐਸ ਪ੍ਰੀਖਿਆ ’ਚ ਵੱਡੀ ਧਾਂਦਲੀ ਦੇ ਲਾਏ ਇਲਜ਼ਾਮ/ ਗ੍ਰਹਿ ਮੰਤਰੀ ਦੇ ਦਖਲ ਤੇ ਸੀਬੀਆਈ ਜਾਂਚ ਦੀ ਕੀਤੀ ਮੰਗ

0
1

ਪੰਜਾਬ ਪੀਸੀਐਸ ਪ੍ਰੀਖਿਆ ਵਿੱਚ ਕਥਿਤ ਧਾਂਦਲੀ ਦੇ ਮਾਮਲੇ ਨੂੰ ਲੈ ਕੇ ਸਿਆਸੀ ਘਮਾਸਾਨ ਤੇਜ਼ ਹੋ ਗਿਆ ਹੈ। ਕਾਂਗਰਸੀ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਇਸ ਮੁੱਦੇ ’ਤੇ ਪੰਜਾਬ ਸਰਕਾਰ ਨੂੰ ਘੇਰਦਿਆਂ ਪ੍ਰੀਖਿਆ ਵਿੱਚ ਸ਼ਾਮਲ ਵਿਦਿਆਰਥੀਆਂ ਨਾਲ ਮੁਲਾਕਾਤ ਕੀਤੀ। ਮੀਡੀਆ ਨਾਲ ਗੱਲਬਾਤ ਕਰਦਿਆਂ ਔਜਲਾ ਨੇ ਕਿਹਾ ਕਿ ਬਦਲਾਅ ਦੇ ਨਾਮ ’ਤੇ ਬਣੀ ਸਰਕਾਰ ਦੇ ਰਾਜ ਵਿੱਚ ਵਿਦਿਆਰਥੀਆਂ ਨਾਲ ਵੀ ਧੋਖਾ ਹੋਇਆ ਹੈ। ਉਨ੍ਹਾਂ ਕਿਹਾ ਕਿ ਦਿਨ-ਰਾਤ ਮਿਹਨਤ ਕਰਕੇ ਅਤੇ ਕਈ ਵਾਰ ਕਰਜ਼ਾ ਚੁੱਕ ਕੇ ਪ੍ਰੀਖਿਆ ਦੀ ਤਿਆਰੀ ਕਰਨ ਵਾਲੇ ਨੌਜਵਾਨਾਂ ਨੂੰ ਪਾਰਦਰਸ਼ੀ ਚੋਣ ਪ੍ਰਣਾਲੀ ਮਿਲਣੀ ਚਾਹੀਦੀ ਹੈ। ਗੁਰਜੀਤ ਸਿੰਘ ਔਜਲਾ ਨੇ ਮਾਮਲੇ ਦੀ ਸੀਬੀਆਈ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ।

LEAVE A REPLY

Please enter your comment!
Please enter your name here