ਅੰਮ੍ਰਿਤਸਰ ‘ਚ ਸਿਆਸੀ ਰੰਜਿਸ਼ ਨੇ ਧਾਰਿਆ ਹਿੰਸਕ ਰੂਪ/ ਸਰਪੰਚ ‘ਤੇ ਘਰ ‘ਚ ਵੜ ਕੇ ਕੁੱਟਮਾਰ ਦੇ ਇਲਜ਼ਾਮ

0
5

ਅੰਮ੍ਰਿਤਸਰ ਦੇ ਪਿੰਡ ਬਲੱਗਣ ਵਿੱਚ ਸਿਆਸੀ ਰੰਜਿਸ਼ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਹੋਏ ਝਗੜੇ ਦਾ ਮਾਮਲਾ ਸਾਹਮਣੇ ਆਇਆ ਹੈ। ਇੱਕ ਪਰਿਵਾਰ ਨੇ ਪਿੰਡ ਦੇ ਮੌਜੂਦਾ ਸਰਪੰਚ ਅਤੇ ਉਸਦੇ ਸਾਥੀਆਂ ‘ਤੇ ਘਰ ਵਿੱਚ ਦਾਖ਼ਲ ਹੋ ਕੇ ਕੁੱਟਮਾਰ ਕਰਨ, ਔਰਤਾਂ ਨਾਲ ਬਦਸਲੂਕੀ ਕਰਨ ਅਤੇ ਭੰਨ-ਤੋੜ ਕਰਨ ਦੇ ਗੰਭੀਰ ਇਲਜ਼ਾਮ ਲਗਾਏ ਹਨ। ਪੀੜਤ ਪਰਿਵਾਰ ਦਾ ਦਾਅਵਾ ਹੈ ਕਿ ਪਹਿਲਾਂ ਉਹ ਆਮ ਆਦਮੀ ਪਾਰਟੀ ਨਾਲ ਜੁੜਿਆ ਹੋਇਆ ਸੀ, ਪਰ ਬਾਅਦ ਵਿੱਚ ਅਕਾਲੀ ਦਲ ਵਿੱਚ ਸ਼ਾਮਲ ਹੋ ਗਿਆ ਸੀ। ਇਸੇ ਗੱਲ ਨੂੰ ਲੈ ਕੇ ਸਰਪੰਚ ਨਾਲ ਰੰਜਿਸ਼ ਚੱਲ ਰਹੀ ਸੀ, ਜਿਸ ਨੂੰ ਲੈ ਕੇ ਹਮਲਾ ਹੋਇਆ ਹੈ। ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਪਰਿਵਾਰ ਮੁਤਾਬਕ ਇਹ ਹਮਲਾ ਹਰਸਿਮਰਤ ਕੌਰ ਬਾਦਲ ਦੀ ਅਗਵਾਈ ਹੇਠ ਰਾਮਤੀਰਥ ਵਿਖੇ ਹੋਈ ਅਕਾਲੀ ਦਲ ਦੀ ਰੈਲੀ ਤੋਂ ਵਾਪਸ ਆਉਣ ਮਗਰੋਂ ਹੋਇਆ ਹੈ। ਮਾਮਲੇ ਦੀ ਵੀਡੀਓ ਵੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ, ਜਿਸ ਦੀ ਸੁਤੰਤਰ ਪੁਸ਼ਟੀ ਹੋਣੀ ਬਾਕੀ ਹੈ। ਉੱਧਰ ਪੁਲਿਸ ਵੱਲੋਂ ਪੀੜਤ ਪਰਿਵਾਰ ਦੇ ਬਿਆਨਾਂ ਦੇ ਆਧਾਰ ‘ਤੇ ਐੱਫਆਈਆਰ ਦਰਜ ਕਰਕੇ ਕਰੀਬ 20 ਵਿਅਕਤੀਆਂ ਖ਼ਿਲਾਫ਼ ਕਾਰਵਾਈ ਕੀਤੀ ਗਈ ਹੈ। ਪੀੜਤ ਪਰਿਵਾਰ ਨੇ ਇਨਸਾਫ਼ ਨਾ ਮਿਲਣ ‘ਤੇ ਭੰਡਾਰੀ ਪੁਲ ਵਿਖੇ ਧਰਨਾ ਲਗਾਉਣ ਦੀ ਚਿਤਾਵਨੀ ਦਿੱਤੀ ਹੈ।

LEAVE A REPLY

Please enter your comment!
Please enter your name here