ਪੰਜਾਬ ਅਕਾਲੀ ਦਲ ਵਾਰਿਸ ਪੰਜਾਬ ਦੀ ਰਜਿਸਟ੍ਰੇਸ਼ਨ ’ਤੇ ਲਟਕੀ ਤਲਵਾਰ/ ਚੋਣ ਕਮਿਸ਼ਨ ਨੇ ਦਿੱਲੀ ਹਾਈ ਕੋਰਟ ਅੱਗੇ ਪ੍ਰਗਟਾਇਆ ਇਤਰਾਜ/ ਵੱਖਵਾਦ ਨਾਲ ਸਬੰਧਾਂ ਦੇ ਇਨਪੁਟਸ ਦਾ ਹਵਾਲਾ, ਜਾਂਚ ਜਾਰੀ By admin - November 11, 2026 0 2 Facebook Twitter Pinterest WhatsApp 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਦੀਆਂ ਸਿਆਸੀ ਸਰਗਰਮੀਆਂ ਨੂੰ ਲੈ ਕੇ ਅਹਿਮ ਖ਼ਬਰ ਸਾਹਮਣੇ ਆਈ ਹੈ। ਭਾਰਤ ਦੇ ਚੋਣ ਕਮਿਸ਼ਨ ਨੇ ਪਾਰਟੀ ਦੀ ਰਜਿਸਟ੍ਰੇਸ਼ਨ ’ਤੇ ਇਤਰਾਜ਼ ਜਤਾਇਆ ਹੈ। ਚੋਣ ਕਮਿਸ਼ਨ ਨੇ ਦਿੱਲੀ ਹਾਈ ਕੋਰਟ ਵਿੱਚ ਦਾਇਰ ਹਲਫ਼ਨਾਮੇ ਵਿੱਚ ਕਿਹਾ ਹੈ ਕਿ ਜਥੇਬੰਦੀ ਸਬੰਧੀ ਮਿਲੀ ਸੰਵੇਦਨਸ਼ੀਲ ਜਾਣਕਾਰੀ ਕਾਰਨ ਦੇਸ਼ ਦੀ ਪ੍ਰਭੂਸੱਤਾ, ਏਕਤਾ ਅਤੇ ਅਖੰਡਤਾ ਨੂੰ ਲੈ ਕੇ ਗੰਭੀਰ ਚਿੰਤਾਵਾਂ ਪੈਦਾ ਹੋਈਆਂ ਹਨ। ਚੋਣ ਕਮਿਸ਼ਨ ਮੁਤਾਬਕ ਜੁਲਾਈ 2026 ਵਿੱਚ ਮਿਲੇ ਇਨਪੁਟਸ ਵਿੱਚ ਜਥੇਬੰਦੀ ਦੀਆਂ ਜੜ੍ਹਾਂ ਵੱਖਵਾਦ ਨਾਲ ਜੁੜੀਆਂ ਹੋਣ ਦਾ ਦਾਅਵਾ ਕੀਤਾ ਗਿਆ ਸੀ। ਕਮਿਸ਼ਨ ਨੇ ਇਹ ਵੀ ਕਿਹਾ ਕਿ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਅਪ੍ਰੈਲ 2026 ਵਿੱਚ ਹਾਂ-ਪੱਖੀ ਵੈਰੀਫਿਕੇਸ਼ਨ ਰਿਪੋਰਟ ਦਿੱਤੀ ਗਈ ਸੀ, ਪਰ ਬਾਅਦ ਵਿੱਚ ਮਿਲੀ ਜਾਣਕਾਰੀ ਤੋਂ ਬਾਅਦ ਵਿਆਪਕ ਪਿਛੋਕੜ ਜਾਂਚ ਦੇ ਹੁਕਮ ਦਿੱਤੇ ਗਏ ਹਨ। ਇਹ ਰਿਪੋਰਟ ਹਾਲੇ ਪੈਂਡਿੰਗ ਹੈ। ਦੱਸ ਦੇਈਏ ਕਿ ਮਰਹੂਮ ਅਦਾਕਾਰ ਦੀਪ ਸਿੱਧੂ ਵੱਲੋਂ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੀ ਸਥਾਪਨਾ ਕੀਤੀ ਗਈ ਸੀ ਅਤੇ ਹੁਣ ਇਸ ਦੀ ਅਗਵਾਈ ਅੰਮ੍ਰਿਤਪਾਲ ਸਿੰਘ ਕਰ ਰਹੇ ਹਨ। ਜਥੇਬੰਦੀ ਨੇ 22 ਜਨਵਰੀ 2025 ਨੂੰ ਸਿਆਸੀ ਪਾਰਟੀ ਵਜੋਂ ਰਜਿਸਟ੍ਰੇਸ਼ਨ ਲਈ ਅਰਜ਼ੀ ਦਿੱਤੀ ਸੀ। ਇਸ ਮਾਮਲੇ ਦੀ ਅਗਲੀ ਸੁਣਵਾਈ ਦਿੱਲੀ ਹਾਈ ਕੋਰਟ ਵਿੱਚ 11 ਜਨਵਰੀ 2027 ਨੂੰ ਹੋਵੇਗੀ।