ਪੰਜਾਬ ਜਲਾਲਾਬਾਦ ‘ਚ ਘਰ ‘ਤੇ 5 ਰਾਊਂਡ ਫਾਇਰਿੰਗ/ ਸੀਸੀਟੀਵੀ ਕੈਮਰੇ ’ਚ ਕੈਦ ਹੋਏ ਹਮਲਾਵਰ/ 2 ਮੋਟਰਸਾਈਕਲਾਂ ‘ਤੇ ਆਏ 4 ਹਮਲਾਵਰ By admin - November 12, 2026 0 1 Facebook Twitter Pinterest WhatsApp ਜਲਾਲਾਬਾਦ ਵਿੱਚ ਬਦਮਾਸ਼ਾਂ ਦੇ ਹੌਸਲੇ ਬੁਲੰਦ ਹੁੰਦੇ ਨਜ਼ਰ ਆ ਰਹੇ ਹਨ। ਸ਼ਹੀਦ ਭਗਤ ਸਿੰਘ ਕਲੋਨੀ ਦੀ ਗਲੀ ਨੰਬਰ 1 ਵਿੱਚ ਬੀਤੀ ਰਾਤ ਅਣਪਛਾਤੇ ਹਮਲਾਵਰਾਂ ਵੱਲੋਂ ਇੱਕ ਘਰ ’ਤੇ ਫਾਇਰਿੰਗ ਕੀਤੀ ਗਈ। ਘਟਨਾ ਸਵੇਰੇ ਕਰੀਬ ਸਵਾ 3 ਵਜੇ ਦੀ ਦੱਸੀ ਜਾ ਰਹੀ ਹੈ। ਹਮਲਾਵਰ ਦੋ ਮੋਟਰਸਾਈਕਲਾਂ ’ਤੇ ਸਵਾਰ ਹੋ ਕੇ ਆਏ ਸਨ ਅਤੇ ਘਰ ਦੇ ਗੇਟ ’ਤੇ ਪੰਜ ਰਾਊਂਡ ਫਾਇਰ ਕੀਤੇ। ਪੂਰੀ ਘਟਨਾ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋ ਗਈ ਹੈ। ਸੂਚਨਾ ਮਿਲਣ ’ਤੇ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਮੁਲਜ਼ਮਾਂ ਦੀ ਪਛਾਣ ਲਈ ਟੀਮਾਂ ਬਣਾਈਆਂ ਗਈਆਂ ਹਨ। ਲਗਾਤਾਰ ਵਾਪਰ ਰਹੀਆਂ ਗੋਲੀਬਾਰੀ ਦੀਆਂ ਘਟਨਾਵਾਂ ਕਾਰਨ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਹੈ। ਮੀਡੀਆ ਨਾਲ ਗੱਲਬਾਤ ਕਰਦੇ ਹੋਏ ਗੁਰ ਚੈਨਲ ਲਾਲ ਨੇ ਦੱਸਿਆ ਕਿ ਉਸ ਦੀ ਕਿਸੇ ਨਾਲ ਕੋਈ ਦੁਸ਼ਮਣੀ ਨਹੀਂ ਰਾਤ ਉਹ ਆਪਣੇ ਘਰ ਦੇ ਵਿੱਚ ਸੋ ਰਹੇ ਸਨ ਤਾਂ ਉਹਨਾਂ ਨੂੰ ਆਵਾਜ਼ ਆਈ ਤਾਂ ਉਹਨਾਂ ਨੇ ਸਮਝਿਆ ਕਿ ਸ਼ਾਇਦ ਕੋਈ ਪਟਾਕੇ ਚਲਾ ਰਿਹਾ ਹੈ। ਸਵੇਰੇ ਉੱਠ ਕੇ ਜਦ ਦੇਖਿਆ ਤਾਂ ਪਤਾ ਲੱਗਾ ਕਿ ਉਹਨਾਂ ਦੇ ਘਰ ਦੇ ਉੱਤੇ ਫਾਇਰਿੰਗ ਹੋ ਚੁੱਕੀ ਹੈ, ਜਿਸ ਤੋਂ ਬਾਅਦ ਅਸੀਂ ਸੀਟੀਵੀ ਖੰਗਾਲੀ ਗਈ ਤਾਂ ਉਸ ਦੇ ਵਿੱਚ ਦੋ ਮੋਟਰਸਾਈਕਲਾਂ ਤੇ ਸਵਾਰ ਚਾਰ ਲੋਕ ਦਿਖਾਈ ਦਿੱਤੇ ਜਿਨਾਂ ਦੇ ਵੱਲੋਂ ਪੰਜ ਰਾਊਂਡ ਫਾਇਰ ਉਹਨਾਂ ਦੇ ਗੇਟ ਤੇ ਕੀਤੇ ਗਏ ਇਸੇ ਵਿੱਚੋਂ ਇੱਕ ਫਾਇਰ ਗੇਟ ਚੀਰਦਾ ਹੋਇਆ ਘਰ ਦੇ ਅੰਦਰ ਜਾ ਕੇ ਵੀ ਲੱਗਾ। ਉਧਰ ਇਸ ਦੀ ਸੂਚਨਾ ਥਾਣਾ ਸਿਟੀ ਪੁਲਿਸ ਨੂੰ ਦਿੱਤੀ ਗਈ ਅਤੇ ਮੌਕੇ ਤੇ ਪਹੁੰਚ ਥਾਣਾ ਸਿਟੀ ਦੇ ਐਸਐਚ ਓ ਮੋਹਿਤ ਧਵਨ ਦੇ ਵੱਲੋਂ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਪੁਲਿਸ ਦੇ ਵੱਲੋਂ ਸੀਸੀਟੀਵੀ ਤਸਵੀਰਾਂ ਦੇ ਅਧਾਰ ਤੇ ਵੱਖ ਵੱਖ ਟੀਮਾਂ ਬਣਾ ਦਿੱਤੀਆਂ ਗਈਆਂ ਅਤੇ ਆਰੋਪੀਆਂ ਦੀ ਪਹਿਚਾਣ ਕੀਤੀ ਜਾ ਰਹੀ ਹੈ। ਦੱਸ ਦਈਏ ਕਿ ਬੀਤੇ ਕੱਲ ਅਤੇ ਪਰਸੋਂ ਫਾਜ਼ਿਲਕਾ ਦੇ ਵਿੱਚ ਗੋਲੀ ਚੱਲਣ ਦੀ ਵਾਰਦਾਤ ਸਾਹਮਣੇ ਆਈ ਸੀ ਅਤੇ ਅੱਜ ਜਲਾਲਾਬਾਦ ਦੇ ਵਿੱਚ ਇਹ ਘਟਨਾ ਵਾਪਰੀ ਹੈ ਜਿਸ ਦੇ ਨਾਲ ਪੂਰੇ ਇਲਾਕੇ ਦੇ ਵਿੱਚ ਸਹਿਮ ਦਾ ਮਾਹੌਲ ਹੈ।