ਆਪ ਦੇ ਇਲਜ਼ਾਮਾਂ ’ਤੇ ਅਕਾਲੀ ਦਲ ਦਾ ਪਲਟਵਾਰ/ ਗੈਂਗਸਟਰਵਾਦ ਦੇ ਨਸ਼ੇ ਬਾਰੇ ਕੀਤੇ ਦਾਅਵਿਆਂ ’ਤੇ ਚੁੱਕੇ ਸਵਾਲ

0
1

ਆਮ ਆਦਮੀ ਪਾਰਟੀ ਵੱਲੋਂ ਲਗਾਏ ਗਏ ਇਲਜ਼ਾਮਾਂ ’ਤੇ ਸ਼੍ਰੋਮਣੀ ਅਕਾਲੀ ਦਲ ਨੇ ਪਲਟਵਾਰ ਕੀਤਾ ਹੈ। ਅਕਾਲੀ ਦਲ ਦੇ ਮੁੱਖ ਬੁਲਾਰੇ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਨੇ ਗੈਂਗਸਟਰਾਂ ਅਤੇ ਨਸ਼ਿਆਂ ਦੇ ਮੁੱਦੇ ’ਤੇ ਆਮ ਆਦਮੀ ਪਾਰਟੀ ਨੂੰ ਆਪਣੇ ਗਿਰੇਬਾਨ ਵਿੱਚ ਝਾਤ ਮਾਰਨ ਦੀ ਨਸੀਹਤ ਦਿੱਤੀ ਹੈ। ਉਨ੍ਹਾਂ ਸਵਾਲ ਚੁੱਕਿਆ ਕਿ ਐਨਸੀਬੀ ਵੱਲੋਂ ਕਰੋੜਾਂ ਰੁਪਏ ਦੀ ਹੈਰੋਇਨ ਬਰਾਮਦਗੀ ਦੇ ਮਾਮਲੇ ਵਿੱਚ ਆਪ ਆਗੂਆਂ ਦੇ ਨਾਮ ਸਾਹਮਣੇ ਆਏ ਪਰ ਇਸ ਪਾਰੇ ਆਪ ਆਗੂ ਚੁੱਪ ਹਨ। ਇਸ ਦੇ ਨਾਲ ਹੀ ਉਨ੍ਹਾਂ ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਅਦਾਲਤ ਵਿੱਚੋਂ ਬਰੀ ਕਰਵਾਉਣ ਦੇ ਮਾਮਲੇ ’ਤੇ ਵੀ ਸਰਕਾਰ ਤੋਂ ਜਵਾਬ ਮੰਗਿਆ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਪਹਿਲਾਂ ਇਨ੍ਹਾਂ ਸਵਾਲਾਂ ਦੇ ਜਵਾਬ ਦੇਵੇ ਅਤੇ ਫਿਰ ਅਕਾਲੀ ਦਲ ’ਤੇ ਇਲਜ਼ਾਮ ਲਗਾਵੇ।

LEAVE A REPLY

Please enter your comment!
Please enter your name here