ਭਾਜਪਾ ਆਗੂ ਸੁਨੀਲ ਜਾਖੜ ਦਾ ਪੰਜਾਬ ਸਰਕਾਰ ’ਤੇ ਹਮਲਾ/ ਡੀਏਪੀ ਖਾਦ ਤੇ ਝੋਨੇ ਦੀ ਖਰੀਦ ਨੂੰ ਲੈ ਕੇ ਸਾਧੇ ਨਿਸ਼ਾਨੇ/ ਡੀਏਪੀ ਦੀ ਬਲੈਕ ਲਈ ਸਰਕਾਰ ਨੂੰ ਦੱਸਿਆ ਜ਼ਿੰਮੇਵਾਲ

0
1

ਭਾਜਪਾ ਆਗੂ ਸੁਨੀਲ ਜਾਖੜ ਨੇ ਪੰਜਾਬ ਵਿੱਚ ਡੀਏਪੀ ਖਾਦ ਦੀ ਉਪਲਬਧਤਾ ਅਤੇ ਝੋਨੇ ਦੀ ਖਰੀਦ ਨੂੰ ਲੈ ਕੇ ਪੰਜਾਬ ਸਰਕਾਰ ’ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕੇਂਦਰ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੱਛਮੀ ਏਸ਼ੀਆ ਵਿੱਚ ਸੰਕਟ ਦੇ ਬਾਵਜੂਦ ਕਿਸਾਨਾਂ ਨੂੰ ਸਬਸਿਡੀ ’ਤੇ ਸਸਤੀ ਡੀਏਪੀ ਖਾਦ ਮੁਹੱਈਆ ਕਰਵਾਈ ਗਈ। ਜਾਖੜ ਨੇ ਦੋਸ਼ ਲਾਇਆ ਕਿ ਪੰਜਾਬ ਸਰਕਾਰ ਦੀ ਅਣਗਹਿਲੀ ਕਾਰਨ ਕਿਸਾਨਾਂ ਨੂੰ ਖਾਦ ਬਲੈਕ ਵਿੱਚ ਖਰੀਦਣੀ ਪਈ। ਉਨ੍ਹਾਂ ਇਹ ਵੀ ਕਿਹਾ ਕਿ ਝੋਨੇ ਦੇ ਸੀਜ਼ਨ ਲਈ ਅਗਾਊਂ ਪ੍ਰਬੰਧ ਨਾ ਹੋਣ ਕਾਰਨ ਕਿਸਾਨਾਂ ਦੀ ਫਸਲ ਮੰਡੀਆਂ ਵਿੱਚ ਵਿਕਣ ਤੋਂ ਰਹਿ ਗਈ।

LEAVE A REPLY

Please enter your comment!
Please enter your name here