ਪੰਜਾਬ ਸ੍ਰੀ ਚਮਕੌਰ ਸਾਹਿਬ ਪਹੁੰਚੇ ਕਾਂਗਰਸ ਦੀ ਸਾਇਕਲ ਯਾਤਰਾ/ ਓਬੀਸੀ ਸੈੱਲ ਚੇਅਰਮੈਨ ਕਮਲ ਚੌਹਾਨ ਨੇ ਕੀਤਾ ਸਵਾਗਤ By admin - November 12, 2026 0 1 Facebook Twitter Pinterest WhatsApp ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਕਾਂਗਰਸ ਵੱਲੋਂ ਕੱਢੀ ਜਾ ਰਹੀ ‘ਜਵਾਨੀ ਸੰਭਾਲ ਸਾਈਕਲ ਯਾਤਰਾ’ ਸ੍ਰੀ ਚਮਕੌਰ ਸਾਹਿਬ ਪਹੁੰਚੀ। ਇਸ ਮੌਕੇ ਰੋਪੜ ਤੋਂ ਓਬੀਸੀ ਸੈੱਲ ਦੇ ਚੇਅਰਮੈਨ ਕਮਲ ਚੌਹਾਨ ਕਰੀਬ 700 ਸਾਥੀਆਂ ਨਾਲ ਯਾਤਰਾ ਵਿੱਚ ਸ਼ਾਮਲ ਹੋਏ। ਉਨ੍ਹਾਂ ਕਿਹਾ ਕਿ ਸਚਿਨ ਪਾਇਲਟ, ਪ੍ਰਗਟ ਸਿੰਘ ਅਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਇਹ ਮੁਹਿੰਮ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਲਈ ਚਲਾਈ ਜਾ ਰਹੀ ਹੈ। ਉਨ੍ਹਾਂ ਨੌਜਵਾਨਾਂ ਨੂੰ ਖੇਡਾਂ ਅਤੇ ਚੰਗੀਆਂ ਸਮਾਜਿਕ ਗਤੀਵਿਧੀਆਂ ਨਾਲ ਜੁੜਨ ਦੀ ਅਪੀਲ ਵੀ ਕੀਤੀ। ਕਮਲ ਚੌਹਾਨ ਨੇ ਦੋਸ਼ ਲਾਇਆ ਕਿ ਪੰਜਾਬ ਵਿੱਚ ਨਸ਼ਿਆਂ ਦਾ ਪ੍ਰਸਾਰ ਵਧ ਰਿਹਾ ਹੈ ਅਤੇ ਇਸ ਨੂੰ ਰੋਕਣ ਲਈ ਜ਼ਮੀਨੀ ਪੱਧਰ ’ਤੇ ਯਤਨ ਕਰਨ ਦੀ ਲੋੜ ਹੈ। ਉਨ੍ਹਾਂ ਦੱਸਿਆ ਕਿ ਯਾਤਰਾ ਪਹਿਲੇ ਪੜਾਅ ਵਿੱਚ 27 ਵਿਧਾਨ ਸਭਾ ਹਲਕਿਆਂ ਵਿੱਚ ਕੱਢੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਉਹ ਰੋਪੜ ਦੇ ਕਰੀਬ 200 ਪਿੰਡਾਂ ਵਿੱਚ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਖੇਡਾਂ ਦਾ ਸਾਮਾਨ ਵੰਡ ਚੁੱਕੇ ਹਨ। ਨੌਜਵਾਨਾਂ ਨੂੰ ਖੇਡ ਮੈਦਾਨਾਂ, ਗੁਰੂ ਘਰਾਂ ਅਤੇ ਚੰਗੀਆਂ ਸਮਾਜਿਕ ਗਤੀਵਿਧੀਆਂ ਨਾਲ ਜੁੜਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਬਚਾਉਣ ਲਈ ਸਾਰਿਆਂ ਨੂੰ ਮਿਲ ਕੇ ਹੰਭਲਾ ਮਾਰਨਾ ਪਵੇਗਾ।