ਪੰਜਾਬ ਫਾਜ਼ਿਲਕਾ ’ਚ ਦੂਜੇ ਦਿਨ ਵੀ ਹੋਈ ਗੋਲੀਬਾਰੀ/ ਮੋਟਰ ਸਾਇਕਲ ਸਵਾਰ ਨੇ ਨੌਜਵਾਨ ’ਤੇ ਚਲਾਈ ਗੋਲੀ/ ਜ਼ਖਮੀ ਹਾਲਤ ’ਚ ਹਸਪਤਾਲ ਦਾਖਲ, ਪੁਲਿਸ ਕਰ ਰਹੀ ਜਾਂਚ By admin - November 12, 2026 0 1 Facebook Twitter Pinterest WhatsApp ਫਾਜ਼ਿਲਕਾ ਵਿੱਚ ਲਗਾਤਾਰ ਦੂਜੇ ਦਿਨ ਗੋਲੀਬਾਰੀ ਦੀ ਘਟਨਾ ਸਾਹਮਣੇ ਆਈ ਹੈ। ਸਲੇਮਸ਼ਾਹ ਰੇਲਵੇ ਕਰਾਸਿੰਗ ਨੇੜੇ ਇੱਕ ਅਣਪਛਾਤੇ ਬਾਈਕ ਸਵਾਰ ਨੇ ਜਤਿੰਦਰ ਸਿੰਘ ਜੱਗੀ ਨਾਮ ਦੇ ਨੌਜਵਾਨ ’ਤੇ ਗੋਲੀਆਂ ਚਲਾ ਦਿੱਤੀਆਂ। ਜਤਿੰਦਰ ਸਿੰਘ ਨੂੰ ਜ਼ਖਮੀ ਹਾਲਤ ਵਿਚ ਸਰਕਾਰੀ ਹਸਪਤਾਲ ਦਾਖਲ ਕਰਵਾਇਆ ਗਿਆ ਹੈ, ਜਿੱਥੋਂ ਗੰਭੀਰ ਹਾਲਤ ਵੇਖਦਿਆਂ ਮੈਡੀਕਲ ਸੈਂਟਰ ਰੈਫਰ ਕਰ ਦਿੱਤਾ ਹੈ। ਵਾਰਦਾਤ ਤੋਂ ਬਾਅਦ ਹਮਲਾਵਰ ਮੌਕੇ ਤੋਂ ਫਰਾਰ ਹੋ ਗਿਆ। ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਵੱਲੋਂ ਸੀਸੀਟੀਵੀ ਫੁਟੇਜ ਖੰਗਾਲੀ ਜਾ ਰਹੀ ਹੈ ਅਤੇ ਮੌਕੇ ਤੋਂ ਖਾਲੀ ਕਾਰਤੂਸ ਵੀ ਬਰਾਮਦ ਕੀਤੇ ਗਏ ਹਨ।