ਪੰਜਾਬ ਫਤਿਹਗੜ੍ਹ ਸਾਹਿਬ ਵਾਸੀਆਂ ਨੂੰ ਸਰਕਾਰ ਦਾ ਤੋਹਫਾ/ 24 ਲੱਖ 98 ਹਜ਼ਾਰ ਨਾਲ ਬਣੇਗੀ ਅਹਿਮ ਸੜਕ/ ਵਿਧਾਇਕ ਰਾਏ ਨੇ ਸ਼ੁਰੂ ਕਰਵਾਇਆ ਕੰਮ By admin - November 12, 2026 0 1 Facebook Twitter Pinterest WhatsApp ਫਤਿਹਗੜ੍ਹ ਸਾਹਿਬ ਵਿੱਚ ਵਿਕਾਸ ਕਾਰਜਾਂ ਨੂੰ ਅੱਗੇ ਵਧਾਉਂਦਿਆਂ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਵੱਲੋਂ ਇੱਕ ਅਹਿਮ ਸੜਕ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕਰਵਾਈ ਗਈ ਹੈ। ਲਿੰਕਨ ਕਾਲਜ ਰੋਡ ਤੋਂ ਫਤਿਹ ਇਨਕਲੇਵ ਰਾਹੀਂ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਤੱਕ ਜਾਣ ਵਾਲੀ ਇਸ ਸੜਕ ’ਤੇ ਕਰੀਬ 24 ਲੱਖ 98 ਹਜ਼ਾਰ ਰੁਪਏ ਖਰਚ ਕੀਤੇ ਜਾਣਗੇ। ਵਿਧਾਇਕ ਨੇ ਅਧਿਕਾਰੀਆਂ ਨੂੰ 15 ਤੋਂ 20 ਦਿਨਾਂ ਵਿੱਚ ਕੰਮ ਮੁਕੰਮਲ ਕਰਨ ਅਤੇ ਗੁਣਵੱਤਾ ਦਾ ਖਾਸ ਧਿਆਨ ਰੱਖਣ ਦੇ ਨਿਰਦੇਸ਼ ਦਿੱਤੇ ਹਨ। ਇਸ ਪ੍ਰੋਜੈਕਟ ਦੇ ਸ਼ੁਰੂ ਹੋਣ ਨਾਲ ਇਲਾਕਾ ਨਿਵਾਸੀਆਂ ਅਤੇ ਸ਼ਰਧਾਲੂਆਂ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ।ਇਸ ਮੌਕੇ ਵਿਧਾਇਕ ਲਖਬੀਰ ਸਿੰਘ ਰਾਏ ਨੇ ਦੱਸਿਆ ਕਿ ਪਿਛਲੇ ਕਰੀਬ 15 ਸਾਲਾਂ ਦੌਰਾਨ ਸਮੇਂ ਦੀਆਂ ਸਰਕਾਰਾਂ ਵੱਲੋਂ ਇਸ ਅਹਿਮ ਰਸਤੇ ਵੱਲ ਕੋਈ ਧਿਆਨ ਨਹੀਂ ਦਿੱਤਾ ਗਿਆ ਸੀ। ਸੜਕ ਦੀ ਖਸਤਾ ਹਾਲਤ ਕਾਰਨ ਇਲਾਕਾ ਨਿਵਾਸੀਆਂ ਅਤੇ ਰਾਹਗੀਰਾਂ ਨੂੰ ਰੋਜ਼ਾਨਾ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਸੀ। ਉਨ੍ਹਾਂ ਕਿਹਾ ਕਿ ਇਸ ਸੜਕ ਦੀ ਉਸਾਰੀ ਫਤਿਹ ਇਨਕਲੇਵ ਦੇ ਵਸਨੀਕਾਂ ਦੀ ਲੰਬੇ ਸਮੇਂ ਤੋਂ ਲਟਕਦੀ ਆ ਰਹੀ ਵੱਡੀ ਮੰਗ ਸੀ, ਜਿਸ ਨੂੰ ਅੱਜ ਪੂਰਾ ਕੀਤਾ ਜਾ ਰਿਹਾ ਹੈ।ਵਿਧਾਇਕ ਰਾਏ ਨੇ ਦੱਸਿਆ ਕਿ ਇਸ ਸੜਕ ਦੇ ਨਿਰਮਾਣ ਉੱਤੇ ਲਗਭਗ 24 ਲੱਖ 98 ਹਜ਼ਾਰ ਰੁਪਏ ਦੀ ਲਾਗਤ ਆਵੇਗੀ। ਉਨ੍ਹਾਂ ਸਬੰਧਤ ਅਧਿਕਾਰੀਆਂ ਅਤੇ ਠੇਕੇਦਾਰ ਨੂੰ ਹਦਾਇਤ ਕੀਤੀ ਕਿ ਕੰਮ ਦੀ ਗੁਣਵੱਤਾ ਨਾਲ ਕੋਈ ਸਮਝੌਤਾ ਨਾ ਕੀਤਾ ਜਾਵੇ ਅਤੇ ਆਉਂਦੇ 15 ਤੋਂ 20 ਦਿਨਾਂ ਦੇ ਅੰਦਰ-ਅੰਦਰ ਇਸ ਪੌਸ਼ ਰਸਤੇ ਨੂੰ ਮੁਕੰਮਲ ਕਰਕੇ ਸੰਗਤਾਂ ਅਤੇ ਇਲਾਕਾ ਨਿਵਾਸੀਆਂ ਨੂੰ ਸਮਰਪਿਤ ਕਰ ਦਿੱਤਾ ਜਾਵੇ।ਉਨ੍ਹਾਂ ਕਿਹਾ ਕਿ ਇਸ ਰਸਤੇ ਦੇ ਬਣਨ ਨਾਲ ਜਿੱਥੇ ਫਤਿਹ ਇਨਕਲੇਵ ਦੇ ਸਮੂਹ ਨਿਵਾਸੀਆਂ ਦਾ ਜੀਵਨ ਸੁਖਾਲਾ ਹੋਵੇਗਾ, ਉੱਥੇ ਹੀ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਨਤਮਸਤਕ ਹੋਣ ਲਈ ਆਉਣ-ਜਾਣ ਵਾਲੀ ਸੰਗਤ ਨੂੰ ਵੀ ਆਵਾਜਾਈ ਵਿੱਚ ਵੱਡੀ ਸਹੂਲਤ ਮਿਲੇਗੀ।