ਗੁਰਦਾਸਪੁਰ ਪ੍ਰਸ਼ਾਸਨ ਵੱਲੋਂ ਅਗਾਮੀ ਚੋਣਾਂ ਦੀਆਂ ਤਿਆਰੀਆਂ ਸ਼ੁਰੂ/ ਡਿਪਟੀ ਕਮਿਸ਼ਨਰ ਵੱਲੋਂ ਈਵੀਐਮ ਮਸ਼ੀਨਾਂ ਦੀ ਜਾਂਚ

0
1

ਭਾਵੇਂ 2027 ਦੀਆਂ ਵਿਧਾਨ ਸਭਾ ਚੋਣਾਂ ਦੀ ਤਰੀਕ ਅਜੇ ਤੱਕ ਤੈਅ ਨਹੀਂ ਹੋਈ ਪਰ ਗੁਰਦਾਸਪੁਰ ਪ੍ਰਸ਼ਾਸਨ ਨੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ ਅਗਾਊ ਚੋਣ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਨੇ। ਇਸੇ ਤਹਿਤ ਜ਼ਿਲ੍ਹੇ ਅੰਦਰ ਈਵੀਐਮ ਮਸ਼ੀਨਾਂ ਦੀ ਦੀ ਡਿਪਟੀ ਕਮਿਸ਼ਨਰ ਅਦਿੱਤਿਆ ਉੱਪਲ ਦੀ ਅਗਵਾਈ ਹੇਠ ਜਾਂਚ ਕੀਤੀ ਗਈ।  ਇਸ ਮੌਕੇ ਸਿਆਸੀ ਪਾਰਟੀਆਂ ਦੇ ਨੁਮਾਇੰਦੇ ਵੀ ਮੌਜੂਦ ਰਹੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਵੋਟਰ ਸੂਚੀ ਰਾਜਨੀਤਿਕ ਪਾਰਟੀਆਂ ਦੇ ਨੁਮਾਦਿਆਂ ਨੂੰ ਦੇ ਦਿੱਤੀ ਗਈ ਹੈ ਅਤੇ ਇੱਕ ਮਹੀਨੇ ਅੰਦਰ ਇਤਰਾਜ਼ ਦੱਸਣੇ ਹੋਣਗੇ।
ਉਹਨਾਂ ਕਿਹਾ ਕਿ ਵੱਖ-ਵੱਖ ਜਗ੍ਹਾ ਦੇ ਉੱਪਰ ਕੈਂਪ ਲਗਾ ਕੇ ਨਵੀਆਂ ਵੋਟਾਂ ਬਣਾਈਆਂ ਜਾਣਗੀਆਂ ਅਤੇ ਜਿਨਾਂ ਲੋਕਾਂ ਦੀ ਵੋਟ ਸਹੀ ਨਹੀਂ ਬਣੀ ਉਹਨਾਂ ਦੀਆਂ ਵੋਟਾਂ ਵੀ ਸਹੀ ਕੀਤੀਆਂ ਜਾਣਗੀਆਂ। ਇਸ ਲਈ ਉਹਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜਲਦ ਤੋਂ ਜਲਦ ਇਹਨਾਂ ਕੈਂਪਾਂ ਦਾ ਲਾਭ ਲੈਕੇ ਆਪਣੀ ਵੋਟ ਬਣਵਾਓ।

LEAVE A REPLY

Please enter your comment!
Please enter your name here