ਸਿਆਸੀਪੰਜਾਬ ਕੇਜਰੀਵਾਲ ਨੂੰ ਧਮਕੀ ‘ਤੇ ਬੋਲੇ ਹਰਪਾਲ ਚੀਮਾ/ ਲਾਰੈਂਸ ਗੈਂਗ ਤੇ ਭਾਜਪਾ ਨਾਲ ਸਬੰਧਾਂ ਦਾ ਦਾਅਵਾ/ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਦੇ ਇਲਜ਼ਾਮ By admin - November 12, 2026 0 4 Facebook Twitter Pinterest WhatsApp ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਧਮਕੀ ਮਿਲਣ ਦੇ ਮਾਮਲੇ ‘ਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪ੍ਰਤੀਕਿਰਿਆ ਦਿੱਤੀ ਹੈ। ਚੀਮਾ ਨੇ ਦਾਅਵਾ ਕੀਤਾ ਹੈ ਕਿ ਮੁੱਢਲੀ ਜਾਂਚ ਵਿੱਚ ਧਮਕੀ ਦੇਣ ਵਾਲੇ ਵਿਅਕਤੀ ਦੇ ਲਾਰੈਂਸ ਬਿਸ਼ਨੋਈ ਗੈਂਗ ਅਤੇ ਭਾਜਪਾ ਨਾਲ ਸਬੰਧ ਸਾਹਮਣੇ ਆਏ ਹਨ। ਉਨ੍ਹਾਂ ਭਾਜਪਾ ‘ਤੇ ਪੰਜਾਬ ਦੀ ਅਮਨ-ਕਾਨੂੰਨ ਦੀ ਵਿਵਸਥਾ ਖ਼ਰਾਬ ਕਰਨ ਦੀ ਕੋਸ਼ਿਸ਼ ਕਰਨ ਦੇ ਦੋਸ਼ ਲਗਾਏ। ਚੀਮਾ ਨੇ ਕਿਹਾ ਕਿ ਧਮਕੀ ਦੇਣ ਵਾਲੇ ਵਿਅਕਤੀ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਮੁੱਖ ਮੰਤਰੀ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਵਿੱਚ ਅਮਨ-ਕਾਨੂੰਨ ਕਾਇਮ ਰੱਖਣ ਲਈ ਵਚਨਬੱਧ ਹੈ।