ਮੋਗਾ ਦੇ ਧਰਮ ਸਿੰਘ ਨਗਰ ’ਚ ਕਬਾੜ ਦੇ ਗੋਦਾਮ ਨੂੰ ਅੱਗ/ ਲੱਖਾਂ ਦਾ ਕਬਾੜ ਸੜ ਕੇ ਸੁਆਹ, ਫਾਇਰ ਬ੍ਰਿਗੇਡ ਨੇ ਪਾਇਆ ਕਾਬੂ/ ਰਿਹਾਇਸ਼ੀ ਇਲਾਕੇ ’ਚ ਕਬਾੜ ਗੋਦਾਮ ਹੋਣ ’ਤੇ ਉੱਠੇ ਸਵਾਲ

0
1

 

ਮੋਗਾ ਦੇ ਪੌਸ਼ ਇਲਾਕੇ ਧਰਮ ਸਿੰਘ ਨਗਰ ਵਿੱਚ ਕਬਾੜ ਦੇ ਇੱਕ ਗੋਦਾਮ ਨੂੰ ਭਿਆਨਕ ਅੱਗ ਲੱਗਣ ਕਾਰਨ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਅੱਗ ਇੰਨੀ ਤੇਜ਼ੀ ਨਾਲ ਫੈਲੀ ਕਿ ਗੋਦਾਮ ਵਿੱਚ ਪਿਆ ਲੱਖਾਂ ਰੁਪਏ ਦਾ ਕਬਾੜ ਸੜ ਕੇ ਸੁਆਹ ਹੋ ਗਿਆ। ਪਲਾਸਟਿਕ ਅਤੇ ਹੋਰ ਜਲਣਸ਼ੀਲ ਸਮੱਗਰੀ ਕਾਰਨ ਅੱਗ ਵਿੱਚੋਂ ਧੂੰਏਂ ਦੇ ਸੰਘਣੇ ਗੁਬਾਰ ਉੱਠਣ ਲੱਗੇ। ਸੂਚਨਾ ਮਿਲਦਿਆਂ ਹੀ ਫਾਇਰ ਬ੍ਰਿਗੇਡ ਦੀਆਂ ਕਈ ਗੱਡੀਆਂ ਮੌਕੇ ’ਤੇ ਪਹੁੰਚੀਆਂ ਅਤੇ ਕਾਫ਼ੀ ਮੁਸ਼ੱਕਤ ਤੋਂ ਬਾਅਦ ਅੱਗ ’ਤੇ ਕਾਬੂ ਪਾਇਆ। ਫਾਇਰ ਬ੍ਰਿਗੇਡ ਅਧਿਕਾਰੀ ਅਰਵਿੰਦਰ ਸਿੰਘ ਮੁਤਾਬਕ ਸਮੇਂ ਸਿਰ ਕਾਰਵਾਈ ਹੋਣ ਕਾਰਨ ਆਲੇ-ਦੁਆਲੇ ਦੇ ਘਰਾਂ ਅਤੇ ਵਾਹਨਾਂ ਨੂੰ ਨੁਕਸਾਨ ਹੋਣ ਤੋਂ ਬਚਾ ਲਿਆ ਗਿਆ। ਇਸ ਘਟਨਾ ਤੋਂ ਬਾਅਦ ਰਿਹਾਇਸ਼ੀ ਇਲਾਕਿਆਂ ਵਿੱਚ ਕਬਾੜ ਦੇ ਗੋਦਾਮਾਂ ਦੀ ਮੌਜੂਦਗੀ ਅਤੇ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਵੀ ਸਵਾਲ ਉੱਠਣ ਲੱਗੇ ਹਨ।

LEAVE A REPLY

Please enter your comment!
Please enter your name here