

ਲੁਧਿਆਣਾ ਦੇ ਸਿੱਧਵਾਂ ਨਹਿਰ ਵਿਖੇ 15 ਨਵੰਬਰ ਨੂੰ ਹੋਣ ਵਾਲੀ ਛੱਠ ਪੂਜਾ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ‘ਆਪ’ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਅਤੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਪਹੁੰਚੇ। ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸ਼ਰਧਾਲੂਆਂ ਲਈ ਵਿਸ਼ੇਸ਼ ਪ੍ਰਬੰਧ ਕੀਤੇ ਜਾ ਰਹੇ ਹਨ। ਇਸ ਦੌਰਾਨ ਟ੍ਰੈਫਿਕ ਮੈਨੇਜਮੈਂਟ, ਸੁਰੱਖਿਆ ਅਤੇ ਸਿਹਤ ਸੇਵਾਵਾਂ ਦੇ ਨਾਲ-ਨਾਲ ਕਿਸੇ ਵੀ ਐਮਰਜੈਂਸੀ ਨਾਲ ਨਜਿੱਠਣ ਲਈ ਗੋਤਾਖੋਰਾਂ ਸਮੇਤ ਹੋਰ ਟੀਮਾਂ ਤਾਇਨਾਤ ਕੀਤੀਆਂ ਜਾਣਗੀਆਂ। ਸਬੰਧਤ ਇਲਾਕਿਆਂ ਦੇ ਐਸਡੀਐਮ ਨੂੰ ਵਿਸ਼ੇਸ਼ ਡਿਊਟੀਆਂ ਸੌਂਪੀਆਂ ਗਈਆਂ ਹਨ। ਛੱਠ ਪੂਜਾ ਦੇ ਪ੍ਰਬੰਧਾਂ ਸਬੰਧੀ ਹੈਲਪਲਾਈਨ ਨੰਬਰ 0161-2403100 ਵੀ ਜਾਰੀ ਕੀਤਾ ਗਿਆ ਹੈ।

