ਪੰਜਾਬ ਤਰਨ ਤਾਰਨ ’ਚ ਜ਼ਮੀਨੀ ਵਿਵਾਦ ਨੂੰ ਲੈ ਕੇ ਤਾਬੜਤੋੜ ਫਾਇਰਿੰਗ/ ਮੌਕੇ ਤੋਂ 315 ਬੋਰ ਦੇ 25 ਤੋਂ ਵੱਧ ਖੋਲ ਬਰਾਮਦ/ ਪੁਲਿਸ ਨੇ ਸੀਸੀਟੀਵੀ ਫੁਟੇਜ ਕਬਜ਼ੇ ’ਚ ਲੈ ਕੇ ਜਾਂਚ ਆਰੰਭੀ By admin - November 12, 2026 0 1 Facebook Twitter Pinterest WhatsApp ਅੰਮ੍ਰਿਤਸਰ ਦੇ ਤਰਨ ਤਾਰਨ ਰੋਡ ’ਤੇ ਜ਼ਮੀਨੀ ਵਿਵਾਦ ਨੂੰ ਲੈ ਕੇ ਗੋਲੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਸ਼ਿਕਾਇਤਕਰਤਾ ਧਿਰ ਮੁਤਾਬਕ ਤਿੰਨ ਗੱਡੀਆਂ ਵਿਚ ਸਵਾਲ ਹੋ ਕੇ ਆਏ ਹਮਲਾਵਰਾਂ ਨੇ ਅੰਧਾਧੁੰਦ ਫਾਈਰਿੰਗ ਕੀਤੀ ਹੈ। ਘਟਨਾ ਤੋਂ ਬਾਅਦ ਮੌਕੇ ਤੇ ਪਹੁੰਚੀ ਪੁਲਿਸ ਮੁਤਾਬਕ 25 ਤੋਂ ਵੱਧ ਖੋਲ ਬਰਾਮਦ ਹੋਏ ਹਨ। ਸ਼ਿਕਾਇਤਕਰਤਾ ਧਿਰ ਵੱਲੋਂ ਪੁਲਿਸ ਨੂੰ ਸੀਸੀਟੀਵੀ ਫੁਟੇਜ ਵੀ ਸੌਂਪੀ ਗਈ ਹੈ, ਜਿਸ ਵਿੱਚ ਗੋਲੀਆਂ ਚੱਲਣ ਦੀ ਆਵਾਜ਼ ਵੀ ਸੁਣਾਈ ਦੇ ਰਹੀ ਹੈ। ਪੁਲਿਸ ਨੇ ਸੀਸੀਟੀਵੀ ਫੁਟੇਜ ਦੇ ਆਧਾਰ ਤੇ ਜਾਂਚ ਸ਼ੁਰੂ ਕਰ ਦਿੱਤੀ ਹੈ।