ਡੇਰਾ ਬਾਬਾ ਨਾਨਕ ‘ਚ ਭਿਆਨਕ ਸੜਕ ਹਾਦਸਾ/ ਨੌਜਵਾਨ ਦੀ ਮੌਤ, ਮਾਂ-ਧੀ ਗੰਭੀਰ ਜ਼ਖਮੀ

0
1

ਗੁਰਦਾਸਪੁਰ ਦੇ ਡੇਰਾ ਬਾਬਾ ਨਾਨਕ-ਫਤਿਹਗੜ੍ਹ ਚੂੜੀਆਂ ਰੋਡ ‘ਤੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ ਹੈ। ਪਿੰਡ ਨਿੱਕੇ ਨਿਕੋਸਰਾਂ ਅਤੇ ਸ਼ਾਹਪੁਰ ਜਾਜਨ ਵਿਚਕਾਰ ਤੇਜ਼ ਰਫ਼ਤਾਰ ਦੁੱਧ ਵਾਲੇ ਕੈਂਟਰ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਹਾਦਸੇ ਵਿੱਚ 20 ਸਾਲਾ ਨੌਜਵਾਨ ਜੁਗਰਾਜ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਉਸ ਦੀ ਮਾਤਾ ਅਤੇ ਛੋਟੀ ਭੈਣ ਗੰਭੀਰ ਜ਼ਖ਼ਮੀ ਹੋ ਗਏ। ਜਾਣਕਾਰੀ ਅਨੁਸਾਰ ਤਿੰਨੇ ਮੋਟਰਸਾਈਕਲ ‘ਤੇ ਦਵਾਈ ਲੈਣ ਲਈ ਫਤਿਹਗੜ੍ਹ ਚੂੜੀਆਂ ਜਾ ਰਹੇ ਸਨ। ਹਾਦਸੇ ਤੋਂ ਬਾਅਦ ਕੈਂਟਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਪੁਲਿਸ ਵੱਲੋਂ ਸੀਸੀਟੀਵੀ ਕੈਮਰਿਆਂ ਦੀ ਜਾਂਚ ਕਰਕੇ ਮੁਲਜ਼ਮ ਦੀ ਭਾਲ ਕੀਤੀ ਜਾ ਰਹੀ ਹੈ।

ਘਟਨਾ ਸਬੰਧੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਅਤੇ ਪਿੰਡ ਤਾਰੂਵਾਲੀ ਦੇ ਸਰਪੰਚ ਨੇ ਦੱਸਿਆ ਕਿ ਨੌਜਵਾਨ ਜੁਗਰਾਜ ਸਿੰਘ ਵਾਸੀ ਪਿੰਡ ਤਾਰੂਵਾਲੀ ਆਪਣੀ ਮਾਤਾ ਅਤੇ ਆਪਣੀ ਛੋਟੀ ਭੈਣ ਦੇ ਨਾਲ ਫਤਿਹਗੜ੍ਹ ਚੂੜੀਆਂ ਨੂੰ ਦਵਾਈ ਲੈਣ ਲਈ ਜਾ ਰਿਹਾ ਸੀ ਤਾਂ ਜਦੋਂ ਇਹ ਪਿੰਡ ਸ਼ਾਹਪੁਰ ਜਾਜਨ ਦੀ ਪੱਤੀ ਰਾਮਪੁਰ ਅਤੇ ਨਿੱਕੀ ਨਿੱਕੋਸਰਾਂ ਦੇ ਵਿਚਕਾਰ ਪਹੁੰਚਿਆ ਤਾਂ ਤੇਜ ਰਫਤਾਰ ਆਰੇ ਦੁੱਧ ਵਾਲੇ ਕੈਂਟਰ ਨੇ ਇਹਨਾਂ ਦੇ ਮੋਟਰਸਾਈਕਲ ਨੂੰ ਸਾਈਡ ਮਾਰ ਦਿੱਤੀ ਜਿਸ ਵਿੱਚ ਨੌਜਵਾਨ ਜੁਗਰਾਜ ਸਿੰਘ ਦੀ ਮੌਕੇ ਤੇ ਮੌਤ ਹੋ ਗਈ ਤੇ ਉਸ ਦੀ ਛੋਟੀ ਭੈਣ ਦੀ ਲੱਤ ਟੁੱਟ ਗਈ ਅਤੇ ਉਸ ਦੀ ਮਾਤਾ ਦੇ ਵੀ ਗੰਭੀਰ ਸੱਟਾਂ ਲੱਗੀਆਂ ਹਨ।ਉਧਰ ਮੌਕੇ ਤੇ ਚਸਮਦੀਦ ਨੇ ਦੱਸਿਆ ਕਿ ਕੈਂਟਰ ਚਾਲਕ ਮੋਟਰਸਾਈਕਲ ਨੂੰ ਟੱਕਰ ਮਾਰ ਕੇ ਉਥੋਂ ਭੱਜਣ ਵਿੱਚ ਕਾਮਯਾਬ ਹੋਇਆ ਹੈ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐਸਐਚਓ ਅਸ਼ੋਕ ਕੁਮਾਰ ਸ਼ਰਮਾ ਡੇਰਾ ਬਾਬਾ ਨਾਨਕ ਨੇ ਦੱਸਿਆ ਕਿ ਸੂਚਨਾ ਮਿਲਣ ਤੇ ਇੱਥੇ ਪਹੁੰਚੇ ਹਾਂ ਤੇ ਪਤਾ ਲੱਗਾ ਹੈ ਕੀ ਇੱਕ ਦੁੱਧ ਵਾਲੀ ਕੈਟਰ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ ਹੈ ਜਿਸ ਵਿੱਚ ਨੌਜਵਾਨ ਜੁਗਰਾਜ ਸਿੰਘ ਪੁੱਤਰ ਮਨਜੀਤ ਸਿੰਘ ਵਾਸੀ ਪਿੰਡ ਤਾਰੂਵਾਲੀ ਦੀ ਮੌਕੇ ਤੇ ਮੌਤ ਹੋਈ ਹੈ ਜਦਕਿ ਉਸ ਦੀ ਮਾਤਾ ਅਤੇ ਭੈਣ ਗੰਭੀਰ ਜ਼ਖਮੀ ਹਨ ਜਿਨਾਂ ਨੂੰ ਐਬੂਲੈਂਸ ਰਾਹੀਂ ਹਸਪਤਾਲ ਪਹੁੰਚਾ ਦਿੱਤਾ ਹੈ ਅਤੇ ਕੈਂਟਰ ਚਾਲਕ ਦਾ ਪਤਾ ਲਗਾਉਣ ਲਈ ਆਸ ਪਾਸ ਲੱਗੇ ਸੀਸੀਟੀਵੀ ਕੈਮਰੇ ਨੂੰ ਖੰਗਾਲੇ ਜਾ ਰਹੇ ਹਨ ਤੇ ਉਸ ਨੂੰ ਜਲਦੀ ਗ੍ਰਿਫਤਾਰ ਕਰਕੇ ਪਰਿਵਾਰ ਨੂੰ ਇਨਸਾਫ ਦਿੱਤਾ ਜਾਵੇਗਾ।

LEAVE A REPLY

Please enter your comment!
Please enter your name here