ਬਰਨਾਲਾ ਦੇ ਧਨੌਲਾ ਨੇੜੇ ਨੌਜਵਾਨ ਦੀ ਲਾਸ਼ ਬਰਾਮਦ/ ਸਿਰ ’ਚ ਸੱਟਾਂ ਦੇ ਨਿਸ਼ਾਨ ਤੋਂ ਕਤਲ ਦਾ ਸ਼ੱਕ/ ਪੁਲਿਸ ਵੱਲੋਂ ਕਤਲ ਦੀਆਂ ਧਰਾਵਾਂ ਤਹਿਤ ਕੇਸ ਦਰਜ

0
1

 

ਧਨੌਲਾ ਨੇੜੇ ਨੌਜਵਾਨ ਦੀ ਲਾਸ਼ ਮਿਲਣ ਦੇ ਮਾਮਲੇ ਵਿੱਚ ਪੁਲਿਸ ਨੇ ਕਤਲ ਦਾ ਕੇਸ ਦਰਜ ਕਰ ਲਿਆ ਹੈ। ਮ੍ਰਿਤਕ ਦੀ ਪਛਾਣ ਮਾਨਸਾ ਜ਼ਿਲ੍ਹੇ ਦੇ ਪਿੰਡ ਰਾੜ ਦੇ ਰਹਿਣ ਵਾਲੇ 26 ਸਾਲਾ ਰੇਸ਼ਮ ਸਿੰਘ ਵਜੋਂ ਹੋਈ ਹੈ। ਨੌਜਵਾਨ ਦੇ ਸਿਰ ’ਤੇ ਸੱਟਾਂ ਦੇ ਨਿਸ਼ਾਨ ਮਿਲੇ ਹਨ। ਇਸ ਮਾਮਲੇ ਸਬੰਧੀ ਡੀਐਸਪੀ ਰਾਜਿੰਦਰ ਪਾਲ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਚਾਚੇ ਦੇ ਬਿਆਨਾਂ ਦੇ ਆਧਾਰ ’ਤੇ ਧਨੌਲਾ ਥਾਣੇ ਵਿੱਚ ਕਤਲ ਦਾ ਮਾਮਲਾ ਦਰਜ ਕੀਤਾ ਗਿਆ ਹੈ। ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਐਸਐਸਪੀ ਦੇ ਨਿਰਦੇਸ਼ਾਂ ’ਤੇ ਵਿਸ਼ੇਸ਼ ਪੁਲਿਸ ਟੀਮਾਂ ਬਣਾਈਆਂ ਗਈਆਂ ਹਨ। ਪੁਲਿਸ ਵੱਲੋਂ ਸੀਸੀਟੀਵੀ ਫੁਟੇਜ, ਕਾਲ ਡਿਟੇਲ ਅਤੇ ਹੋਰ ਤਕਨੀਕੀ ਸਬੂਤਾਂ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਦੇ ਹਰ ਪਹਿਲੂ ਦੀ ਜਾਂਚ ਕਰਕੇ ਮੁਲਜ਼ਮਾਂ ਦੀ ਪਛਾਣ ਅਤੇ ਗ੍ਰਿਫ਼ਤਾਰੀ ਲਈ ਯਤਨ ਕੀਤੇ ਜਾ ਰਹੇ ਹਨ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀਐਸਪੀ ਰਾਜਿੰਦਰ ਪਾਲ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਚਾਚੇ ਦੇ ਬਿਆਨਾਂ ਦੇ ਆਧਾਰ ‘ਤੇ ਧਨੌਲਾ ਪੁਲਿਸ ਸਟੇਸ਼ਨ ਨੇ ਐਫਆਈਆਰ ਨੰਬਰ 218, ਮਿਤੀ 11 ਨਵੰਬਰ, 2026 ਦੇ ਤਹਿਤ ਆਈਪੀਸੀ ਦੀ ਧਾਰਾ 103(1) ਅਤੇ 324(4) ਦੇ ਤਹਿਤ ਮਾਮਲਾ ਦਰਜ ਕਰ ਲਿਆ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦਾ ਪੋਸਟਮਾਰਟਮ ਅਗਲੇ ਦਿਨ ਕੀਤਾ ਜਾਵੇਗਾ।
ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਐਸਐਸਪੀ ਦੇ ਨਿਰਦੇਸ਼ਾਂ ‘ਤੇ ਵੱਖ-ਵੱਖ ਪੁਲਿਸ ਟੀਮਾਂ ਬਣਾਈਆਂ ਗਈਆਂ ਹਨ। ਪੁਲਿਸ ਤਕਨੀਕੀ ਜਾਂਚ ਕਰ ਰਹੀ ਹੈ ਅਤੇ ਇਲਾਕੇ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਵੀ ਸਮੀਖਿਆ ਕਰ ਰਹੀ ਹੈ। ਡੀਐਸਪੀ ਨੇ ਕਿਹਾ ਕਿ ਮ੍ਰਿਤਕ ਦੇ ਕਾਲ ਵੇਰਵਿਆਂ ਸਮੇਤ ਤਕਨੀਕੀ ਸਬੂਤਾਂ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਮਾਮਲੇ ਦੇ ਹਰ ਪਹਿਲੂ ‘ਤੇ ਵਿਚਾਰ ਕਰ ਰਹੀ ਹੈ ਅਤੇ ਦੋਸ਼ੀਆਂ ਦੀ ਪਛਾਣ ਕਰਨ ਅਤੇ ਉਨ੍ਹਾਂ ਨੂੰ ਜਲਦੀ ਹੀ ਗ੍ਰਿਫ਼ਤਾਰ ਕਰਨ ਦੇ ਯਤਨ ਕਰ ਰਹੀ ਹੈ।

LEAVE A REPLY

Please enter your comment!
Please enter your name here