ਨਿਊਯਾਰਕ ’ਚ ਬਣਿਆ ਸ੍ਰੀ ਨਨਕਾਣਾ ਸਾਹਿਬ ਦਾ 14 ਫੁੱਟ ਮਾਡਲ/ ਨਗਰ ਕੀਰਤਨ ’ਚ ਸੰਗਤ ਨੂੰ ਕੀਤਾ ਜਾਵੇਗਾ ਸਮਰਪਿਤ/ ਪੇਪਰ ਆਰਟਿਸਟ ਗੁਰਪ੍ਰੀਤ ਸਿੰਘ ਨੇ ਕਲਾ ਰਾਹੀਂ ਦਿੱਤਾ ਸਨਮਾਨ

0
4

 

ਅਮਰੀਕਾ ਦੀ ਧਰਤੀ ’ਤੇ ਪਹਿਲੀ ਵਾਰ ਸ੍ਰੀ ਨਨਕਾਣਾ ਸਾਹਿਬ ਦਾ 14 ਫੁੱਟ ਦਾ ਵਿਸ਼ੇਸ਼ ਮਾਡਲ ਤਿਆਰ ਕੀਤਾ ਗਿਆ ਹੈ। ਅੰਮ੍ਰਿਤਸਰ ਦੇ ਪੇਪਰ ਆਰਟਿਸਟ ਗੁਰਪ੍ਰੀਤ ਸਿੰਘ ਵੱਲੋਂ ਨਿਊਯਾਰਕ ਵਿੱਚ ਤਿਆਰ ਕੀਤੇ ਇਸ ਮਾਡਲ ਨੂੰ 14 ਨਵੰਬਰ ਨੂੰ ਸਜਾਏ ਜਾਣ ਵਾਲੇ ਨਗਰ ਕੀਰਤਨ ਦੌਰਾਨ ਸੰਗਤ ਨੂੰ ਸਮਰਪਿਤ ਕੀਤਾ ਜਾਵੇਗਾ। ਇਹ ਉਪਰਾਲਾ ਗੁਰਦੁਆਰਾ ਸੰਤ ਸਾਗਰ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਕੀਤਾ ਗਿਆ ਹੈ। ਮਾਡਲ ਰਾਹੀਂ ਸ੍ਰੀ ਨਨਕਾਣਾ ਸਾਹਿਬ ਦੇ ਇਤਿਹਾਸ ਅਤੇ ਸਿੱਖ ਵਿਰਾਸਤ ਨੂੰ ਵੀ ਦਰਸਾਇਆ ਜਾਵੇਗਾ, ਤਾਂ ਜੋ ਵਿਦੇਸ਼ਾਂ ਵਿੱਚ ਰਹਿ ਰਹੀ ਨਵੀਂ ਪੀੜ੍ਹੀ ਅਤੇ ਬੱਚਿਆਂ ਨੂੰ ਆਪਣੇ ਇਤਿਹਾਸ ਨਾਲ ਜੋੜਿਆ ਜਾ ਸਕੇ। ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਹੁਣ ਤੱਕ 17 ਵਰਲਡ ਰਿਕਾਰਡ ਅਤੇ 7 ਨੈਸ਼ਨਲ ਰਿਕਾਰਡ ਮਿਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਕਲਾ ਰਾਹੀਂ ਗੁਰੂ ਘਰ ਅਤੇ ਸਿੱਖ ਕੌਮ ਦੀ ਸੇਵਾ ਕਰਨਾ ਉਨ੍ਹਾਂ ਲਈ ਸੁਭਾਗ ਦੀ ਗੱਲ ਹੈ।

LEAVE A REPLY

Please enter your comment!
Please enter your name here