ਬਠਿੰਡਾ ਦਿਹਾਤੀ ਤੋਂ ਆਪ ਨੇ ਐਲਾਨਿਆ ਨਵਾਂ ਉਮੀਦਵਾਰ/ ਸਾਬਕਾ ਪੀਸੀਐਸ ਅਧਿਕਾਰੀ ਗੋਪਾਲ ਸਿੰਘ ਨੂੰ ਮਿਲੀ ਜ਼ਿੰਮੇਵਾਰੀ/ ਮੌਜੂਦਾ ਵਿਧਾਇਕ ਅਮਿਤ ਰਤਨ ਕੋਟਫੱਤਾ ਦੀ ਕੱਟੀ ਟਿਕਟ

0
3

2027 ਦੀਆਂ ਵਿਧਾਨ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਨੇ ਬਠਿੰਡਾ ਦਿਹਾਤੀ ਤੋਂ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ। ਪਾਰਟੀ ਨੇ ਮੌਜੂਦਾ ਵਿਧਾਇਕ ਅਮਿਤ ਰਤਨ ਕੋਟਫੱਤਾ ਦੀ ਟਿਕਟ ਕੱਟ ਕੇ ਸਾਬਕਾ ਪੀਸੀਐਸ ਅਧਿਕਾਰੀ ਗੋਪਾਲ ਸਿੰਘ ਨੂੰ ਮੈਦਾਨ ਵਿੱਚ ਉਤਾਰਿਆ ਹੈ। ਗੋਪਾਲ ਸਿੰਘ ਜੁਲਾਈ 2026 ਤੋਂ ਹਲਕੇ ਦੇ ਇੰਚਾਰਜ ਵਜੋਂ ਕੰਮ ਕਰ ਰਹੇ ਸਨ। ਹੁਣ ਪਾਰਟੀ ਨੇ ਉਨ੍ਹਾਂ ਨੂੰ ਅਧਿਕਾਰਤ ਤੌਰ ‘ਤੇ ਉਮੀਦਵਾਰ ਐਲਾਨ ਦਿੱਤਾ ਹੈ। ਜ਼ਿਕਰਯੋਗ ਹੈ ਕਿ ਅਮਿਤ ਰਤਨ ਕੋਟਫੱਤਾ ਨੇ 2022 ਵਿੱਚ 35,479 ਵੋਟਾਂ ਦੇ ਫਰਕ ਨਾਲ ਜਿੱਤ ਦਰਜ ਕੀਤੀ ਸੀ, ਇਸ ਦੇ ਬਾਵਜੂਦ ਪਾਰਟੀ ਨੇ ਨਵੇਂ ਉਮੀਦਵਾਰ ਦੇ ਭਰੋਸਾ ਜਤਾਇਆ ਹੈ।
ਪਾਰਟੀ ਦੇ ਰਾਸ਼ਟਰੀ ਸਕੱਤਰ ਪੰਕਜ ਕੁਮਾਰ ਗੁਪਤਾ ਦੁਆਰਾ ਦਸਤਖਤ ਕੀਤੀ ਗਈ ਦੂਜੀ ਅਧਿਕਾਰਤ ਸੂਚੀ ਵਿੱਚ 31 ਵਿਧਾਨ ਸਭਾ ਹਲਕਿਆਂ ਲਈ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਪਾਰਟੀ ਨੇ 31 ਅਕਤੂਬਰ ਨੂੰ 40 ਉਮੀਦਵਾਰਾਂ ਦੀ ਆਪਣੀ ਪਹਿਲੀ ਸੂਚੀ ਜਾਰੀ ਕੀਤੀ ਸੀ। ਦੋਵਾਂ ਸੂਚੀਆਂ ਨੂੰ ਮਿਲਾ ਕੇ, ‘ਆਪ’ ਨੇ ਹੁਣ 117 ਵਿਧਾਨ ਸਭਾ ਸੀਟਾਂ ਵਿੱਚੋਂ 71 ਲਈ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ।

LEAVE A REPLY

Please enter your comment!
Please enter your name here