ਪੰਜਾਬ ਸੰਗਰੂਰ ਡੀਸੀ ਦਫ਼ਤਰ ‘ਚ ਕੂੜੇ ਦੇ ਢੇਰ ਨੂੰ ਲਗਾਈ ਅੱਗ/ ਪਰਾਲੀ ‘ਤੇ ਸਖ਼ਤੀ, ਖੁਦ ਦੇ ਦਫ਼ਤਰ ‘ਚ ਕੂੜਾ ਸਾੜਨ ‘ਤੇ ਉਠੇ ਸਵਾਲ By admin - November 13, 2026 0 3 Facebook Twitter Pinterest WhatsApp ਸੰਗਰੂਰ ਦੇ ਡੀਸੀ ਦਫ਼ਤਰ ਕੰਪਲੈਕਸ ਵਿੱਚ ਹੀ ਕੂੜੇ ਦੇ ਢੇਰ ਨੂੰ ਅੱਗ ਲਗਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਕੂੜੇ ਵਿੱਚੋਂ ਲੰਮੇ ਸਮੇਂ ਤੋਂ ਨਿਕਲ ਰਹੇ ਧੂੰਏਂ ਕਾਰਨ ਦਫ਼ਤਰ ਆਉਣ ਵਾਲੇ ਲੋਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਹੈਰਾਨੀ ਦੀ ਗੱਲ ਹੈ ਕਿ ਇੱਕ ਪਾਸੇ ਪ੍ਰਸ਼ਾਸਨ ਪਰਾਲੀ ਸਾੜਨ ਤੋਂ ਰੋਕਣ ਲਈ ਮੁਹਿੰਮ ਚਲਾ ਰਿਹਾ ਹੈ, ਉੱਥੇ ਹੀ ਡੀਸੀ ਦਫ਼ਤਰ ਦੇ ਅੰਦਰ ਹੀ ਕੂੜਾ ਸਾੜਿਆ ਜਾ ਰਿਹਾ ਹੈ। ਇਸ ਮਾਮਲੇ ਨੂੰ ਲੈ ਕੇ ਭਾਜਪਾ ਆਗੂ, ਕਿਸਾਨ ਆਗੂ, ਵਾਤਾਵਰਨ ਪ੍ਰੇਮੀ ਅਤੇ ਆਮ ਲੋਕਾਂ ਨੇ ਪ੍ਰਸ਼ਾਸਨ ਦੀ ਕਾਰਗੁਜ਼ਾਰੀ ‘ਤੇ ਸਵਾਲ ਚੁੱਕੇ ਹਨ। ਆਗੂਆਂ ਨੇ ਪ੍ਰਸ਼ਾਸਨ ਤੋਂ ਇਸ ਪਾਸੇ ਤੁਰੰਤ ਧਿਆਨ ਦੇਣ ਦੀ ਮੰਗ ਕੀਤੀ ਹੈ।