ਹੁਸ਼ਿਆਰਪੁਰ ‘ਚ ਭਾਜਪਾ ਨੇ ਫੂਕਿਆ ਪੰਜਾਬ ਸਰਕਾਰ ਦਾ ਪੁਤਲਾ/ ਪੀਸੀਐਸ ਪੇਪਰ ‘ਚ ਧਾਂਦਲੀ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ

0
3

ਹੁਸ਼ਿਆਰਪੁਰ ਵਿਖੇ ਪੀਸੀਐਸ ਦੇ ਪੇਪਰ ਨੂੰ ਲੈ ਕੇ ਉੱਠੇ ਵਿਵਾਦ ਦੇ ਵਿਰੋਧ ਵਿੱਚ ਭਾਰਤੀ ਜਨਤਾ ਪਾਰਟੀ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਭਾਜਪਾ ਆਗੂਆਂ ਅਤੇ ਵਰਕਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਅਤੇ ਝਾੜੂ ਦਾ ਪੁਤਲਾ ਫੂਕ ਕੇ ਆਪਣਾ ਰੋਸ ਜਤਾਇਆ। ਇਸ ਮੌਕੇ ਭਾਜਪਾ ਆਗੂਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਕਾਰਜਕਾਲ ਦੌਰਾਨ ਲਗਾਤਾਰ ਧਾਂਦਲੀਆਂ ਦੇ ਮਾਮਲੇ ਸਾਹਮਣੇ ਆ ਰਹੇ ਹਨ। ਭਾਜਪਾ ਆਗੂਆਂ ਨੇ ਵਿਦਿਆਰਥੀਆਂ ਨਾਲ ਇਨਸਾਫ਼ ਯਕੀਨੀ ਬਣਾਉਣ ਲਈ ਪੀਸੀਐਸ ਦਾ ਪੇਪਰ ਮੁੜ ਕਰਵਾਉਣ ਦੀ ਮੰਗ ਕੀਤੀ।

LEAVE A REPLY

Please enter your comment!
Please enter your name here