ਕੋਟਕਪੂਰਾ ਦੇ ਪਿੰਡ ਸੰਧਵਾਂ ’ਚ ਐਕਸਾਈਜ਼ ਤੇ ਪੁਲਿਸ ਦੀ ਸਾਂਝੀ ਰੇਡ/ ਚੰਡੀਗੜ੍ਹ ਮਾਰਕਾ ਸ਼ਰਾਬ ਦੀਆਂ 239 ਬੋਤਲਾਂ ਬਰਾਮਦ/ ਸ਼ਰਾਬ ਤਸਕਰੀ ਦੇ ਦੋਸ਼ ’ਚ ਡਿੰਪਲ ਸਿੰਘ ਗ੍ਰਿਫ਼ਤਾਰ

0
2

ਕੋਟਕਪੂਰਾ ਦੇ ਪਿੰਡ ਸੰਧਵਾਂ ਵਿਖੇ ਐਕਸਾਈਜ਼ ਵਿਭਾਗ ਅਤੇ ਪੁਲਿਸ ਦੀ ਸਾਂਝੀ ਟੀਮ ਨੇ ਛਾਪੇਮਾਰੀ ਕਰਦਿਆਂ ਚੰਡੀਗੜ੍ਹ ਮਾਰਕਾ ਅੰਗਰੇਜ਼ੀ ਸ਼ਰਾਬ ਦੀਆਂ 239 ਬੋਤਲਾਂ ਬਰਾਮਦ ਕੀਤੀਆਂ ਹਨ। ਇਸ ਮਾਮਲੇ ਵਿੱਚ ਪੁਲਿਸ ਨੇ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਸ ਦੀ ਪਛਾਣ ਪਿੰਡ ਸੰਧਵਾਂ ਦੇ ਰਹਿਣ ਵਾਲੇ ਡਿੰਪਲ ਸਿੰਘ ਵਜੋਂ ਹੋਈ ਹੈ। ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਥਾਣਾ ਸਦਰ ਕੋਟਕਪੂਰਾ ਵਿਖੇ ਐਕਸਾਈਜ਼ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ। ਐੱਸਐੱਚਓ ਸਿਕੰਦਰ ਸਿੰਘ ਮੁਤਾਬਕ ਮੁਲਜ਼ਮ ਨੂੰ ਪੁਲਿਸ ਰਿਮਾਂਡ ’ਤੇ ਲੈ ਕੇ ਪੁੱਛਗਿੱਛ ਕੀਤੀ ਜਾਵੇਗੀ, ਤਾਂ ਜੋ ਸ਼ਰਾਬ ਦੀ ਸਪਲਾਈ ਦੇ ਸਰੋਤ ਬਾਰੇ ਪਤਾ ਲਗਾਇਆ ਜਾ ਸਕੇ।

LEAVE A REPLY

Please enter your comment!
Please enter your name here