ਕੇਜਰੀਵਾਲ ਨੂੰ ਧਮਕੀ ‘ਤੇ ਭੜਕੇ ਵਿਧਾਇਕ ਧਾਲੀਵਾਲ/ ਧਮਕੀ ਦੇਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ/ ਕਿਹਾ, ਧਮਕੀਆਂ ਨਾਲ ਨਹੀਂ ਡਰਨਗੇ ‘ਆਪ’ ਆਗੂ

0
2

ਆਮ ਆਦਮੀ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਉਨ੍ਹਾਂ ਦੀ ਧੀ ਨੂੰ ਜਾਨੋਂ ਮਾਰਨ ਦੀ ਧਮਕੀ ਅਤੇ 7 ਕਰੋੜ ਰੁਪਏ ਦੀ ਫਿਰੌਤੀ ਮੰਗਣ ਦੇ ਮਾਮਲੇ ‘ਚ ‘ਆਪ’ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਕਿਹਾ ਕਿ ਮੁਢਲੀ ਜਾਂਚ ’ਚ ਧਮਕੀ ਦੇਣ ਵਾਲੇ ਦੇ ਤਾਰ ਭਾਜਪਾ ਨਾਲ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਅਤੀ ਕਾਇਰਤਾਪੂਰਨ ਹਰਕਤ ਹੈ, ਜਿਸ ਲਈ ਪੰਜਾਬ ਦੇ ਲੋਕ ਕਦੇ ਮੁਆਫ ਨਹੀਂ ਕਰਨਗੇ।  ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਆਗੂ ਅਜਿਹੀਆਂ ਧਮਕੀਆਂ ਤੋਂ ਡਰਨ ਵਾਲੇ ਨਹੀਂ ਹਨ। ਧਾਲੀਵਾਲ ਨੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਵੀ ਕੀਤੀ ਹੈ।

LEAVE A REPLY

Please enter your comment!
Please enter your name here