ਪੰਜਾਬ ਸੈਮ ਪਿਤਰੋਦਾ ਦੀ ਟਿੱਪਣੀ ’ਤੋਂ ਭੜਕੇ ਤਰੁਣ ਚੁੱਘ/ ਕਾਂਗਰਸ ਪਾਰਟੀ ’ਤੇ ਕੀਤੇ ਵੱਡੇ ਸ਼ਬਦੀ ਹਮਲੇ/ ਸਿੱਖਾਂ ਦੇ ਜ਼ਖਮਾਂ ’ਤੇ ਲੂਣ ਛਿੜਕਣ ਦੇ ਲਾਏ ਇਲਜ਼ਾਮ By admin - November 13, 2026 0 4 Facebook Twitter Pinterest WhatsApp 1984 ਦੇ ਸਿੱਖ ਕਤਲੇਆਮ ਬਾਰੇ ਕਾਂਗਰਸੀ ਆਗੂ ਸੈਮ ਪਿਤਰੋਦਾ ਦੀ ਟਿੱਪਣੀ ਨੂੰ ਲੈ ਕੇ ਭਾਜਪਾ ਆਗੂ ਤਰੁਣ ਚੁੱਘ ਨੇ ਕਾਂਗਰਸ ਪਾਰਟੀ ’ਤੇ ਤਿੱਖਾ ਹਮਲਾ ਬੋਲਿਆ ਹੈ। ਉਨ੍ਹਾਂ ਕਿਹਾ ਕਿ ਸੈਮ ਪਿਤਰੋਦਾ ਦੀ ਬਿਆਨਬਾਜ਼ੀ ਸਿੱਖਾਂ ਦੇ ਜ਼ਖ਼ਮਾਂ ’ਤੇ ਲੂਣ ਛਿੜਕਣ ਦੇ ਬਰਾਬਰ ਹੈ। ਤਰੁਣ ਚੁੱਘ ਨੇ ਰਾਹੁਲ ਗਾਂਧੀ ਅਤੇ ਸੈਮ ਪਿਤਰੋਦਾ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਕਾਂਗਰਸੀ ਆਗੂ ਸਿੱਖ ਭਾਈਚਾਰੇ ਦੇ ਦਰਦ ਨੂੰ ਨਾ ਪਹਿਲਾਂ ਸਮਝ ਸਕੇ ਅਤੇ ਨਾ ਹੀ ਅੱਜ ਸਮਝ ਰਹੇ ਹਨ। ਉਨ੍ਹਾਂ ਕਿਹਾ ਕਿ ਕਈ ਦਹਾਕੇ ਬੀਤਣ ਦੇ ਬਾਵਜੂਦ ਕਾਂਗਰਸ ਦੀ ਮਾਨਸਿਕਤਾ ਨਹੀਂ ਬਦਲੀ ਅਤੇ ਅੱਜ ਵੀ ਪੀੜਤਾਂ ਦੇ ਜ਼ਖ਼ਮਾਂ ਨੂੰ ਖਰੇਦਿਆ ਜਾ ਰਿਹਾ ਹੈ।