ਪੰਜਾਬ ਅੰਮ੍ਰਿਤਸਰ ਦੇ ਹਲਕਾ ਰਾਜਾਸਾਂਸੀ ਤੋਂ ਸੋਨੀਆ ਮਾਨ ਨੂੰ ਮਿਲੀ ਟਿਕਟ/ ਪਿਤਾ ਦੀ ਯਾਦਗਾਰ ’ਤੇ ਪਹੁੰਚ ਲਿਆ ਅਸ਼ੀਰਵਾਦ By admin - November 13, 2026 0 3 Facebook Twitter Pinterest WhatsApp ਆਮ ਆਦਮੀ ਪਾਰਟੀ ਵੱਲੋਂ ਰਾਜਾ ਸਾਂਸੀ ਵਿਧਾਨ ਸਭਾ ਹਲਕੇ ਤੋਂ ਟਿਕਟ ਮਿਲਣ ਮਗਰੋਂ ਸੋਨੀਆ ਮਾਨ ਆਪਣੇ ਪਿਤਾ ਦੀ ਯਾਦਗਾਰ ’ਤੇ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਆਪਣੇ ਪਿਤਾ ਨੂੰ ਯਾਦ ਕਰਦਿਆਂ ਤਸਵੀਰ ਅੱਗੇ ਨਤਮਸਤਕ ਹੋ ਕੇ ਆਸ਼ੀਰਵਾਦ ਲਿਆ। ਭਾਵੁਕ ਹੋਏ ਸੋਨੀਆ ਮਾਨ ਨੇ ਕਿਹਾ ਕਿ ਉਹ ਆਪਣੇ ਪਿਤਾ ਦੇ ਸੁਪਨਿਆਂ ਅਤੇ ਉਨ੍ਹਾਂ ਵੱਲੋਂ ਦਿੱਤੀ ਸਿੱਖਿਆ ਨੂੰ ਅੱਗੇ ਲੈ ਕੇ ਚੱਲਣ ਦੀ ਕੋਸ਼ਿਸ਼ ਕਰਨਗੇ। ਉਨ੍ਹਾਂ ਕਿਹਾ ਕਿ ਟਿਕਟ ਮਿਲਣ ਦੀ ਖੁਸ਼ੀ ਦੇ ਨਾਲ ਪਿਤਾ ਦੀ ਯਾਦ ਨੇ ਇਸ ਪਲ ਨੂੰ ਹੋਰ ਵੀ ਭਾਵੁਕ ਬਣਾ ਦਿੱਤਾ। ਸੋਨੀਆ ਮਾਨ ਨੇ ਕਿਹਾ ਕਿ ਆਉਣ ਵਾਲੀਆਂ ਚੋਣਾਂ ਵਿੱਚ ਉਹ ਲੋਕਾਂ ਦੇ ਭਰੋਸੇ ਨਾਲ ਮੈਦਾਨ ਵਿੱਚ ਉਤਰਣਗੇ ਅਤੇ ਪਾਰਟੀ ਵੱਲੋਂ ਦਿੱਤੀ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਨਾਲ ਨਿਭਾਉਣਗੇ।