ਪੰਜਾਬ ਅੰਮ੍ਰਿਤਪਾਲ ਸਿੰਘ ਦੀ ਦਾਦੀ ਦਾ ਅੰਤਿਮ ਸੰਸਕਾਰ ਅੱਜ ਨਹੀਂ/ ਅੰਮ੍ਰਿਤਪਾਲ ਦੀ ਆਮਦ ਬਾਰੇ ਜਾਣਕਾਰੀ ਦਾ ਇੰਤਜ਼ਾਰ/ ਮੁੜ ਅਦਾਲਤ ਦਾ ਰੁਖ ਕਰੇਗੀ ਲੀਗਲ ਟੀਮ By admin - November 14, 2026 0 1 Facebook Twitter Pinterest WhatsApp ਖਡੂਰ ਸਾਹਿਬ ਤੋਂ ਐਮਪੀ ਭਾਈ ਅੰਮ੍ਰਿਤਪਾਲ ਸਿੰਘ ਦੀ ਦਾਦੀ ਦੇ ਦੇਹਾਂਤ ਤੋਂ ਬਾਅਦ ਪਰਿਵਾਰ ਵੱਲੋਂ ਉਨ੍ਹਾਂ ਦੇ ਅੰਤਿਮ ਸੰਸਕਾਰ ਲਈ ਇੰਤਜ਼ਾਰ ਕੀਤਾ ਜਾ ਰਿਹਾ ਹੈ। ਭਾਈ ਅੰਮ੍ਰਿਤਪਾਲ ਸਿੰਘ ਦੇ ਚਾਚਾ ਸੁਖਚੈਨ ਸਿੰਘ ਗਿੱਲ ਨੇ ਕਿਹਾ ਕਿ ਅੱਜ ਦਾਦੀ ਦਾ ਅੰਤਿਮ ਸੰਸਕਾਰ ਨਹੀਂ ਕੀਤਾ ਜਾਵੇਗਾ। ਪਰਿਵਾਰ ਨੂੰ ਅਜੇ ਤੱਕ ਪ੍ਰਸ਼ਾਸਨ ਵੱਲੋਂ ਅੰਮ੍ਰਿਤਪਾਲ ਸਿੰਘ ਦੇ ਆਉਣ ਸਬੰਧੀ ਕੋਈ ਜਾਣਕਾਰੀ ਨਹੀਂ ਮਿਲੀ। ਉਨ੍ਹਾਂ ਦੱਸਿਆ ਕਿ ਪਰਿਵਾਰ ਦੀ ਲੀਗਲ ਟੀਮ ਅੱਜ ਮੁੜ ਅਦਾਲਤ ਵਿੱਚ ਪੇਸ਼ ਹੋਵੇਗੀ ਅਤੇ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋਣ ਦੀ ਇਜਾਜ਼ਤ ਲਈ ਕਾਨੂੰਨੀ ਯਤਨ ਕੀਤੇ ਜਾਣਗੇ।