ਫਰੀਦਕੋਟ ਵਿਖੇ ਕੋਟਕਪੂਰੇ ਦਾ ਕੂੜਾ ਸੁੱਟਣ ’ਤੋਂ ਭੜਕੇ ਲੋਕ/ ਕੂੜੇ ਵਾਲੀਆਂ ਗੱਡੀਆਂ ਰੋਕ ਕੇ ਕੀਤੀ ਨਾਅਰੇਬਾਜ਼ੀ/ ਈ ਓ ਦੇ ਕਾਰਵਾਈ ਦੇ ਭਰੋਸੇ ਮਗਰੋਂ ਸਮਾਪਤ ਕੀਤਾ ਧਰਨਾ

0
1

 

ਫਰੀਦਕੋਟ ਦੇ ਕੂੜਾ ਡੰਪ ’ਤੇ ਕੋਟਕਪੂਰਾ ਤੋਂ ਕੂੜਾ ਸੁੱਟਣ ਪਹੁੰਚੀਆਂ ਨਗਰ ਕੌਂਸਲ ਦੀਆਂ ਗੱਡੀਆਂ ਨੂੰ ਲੈ ਕੇ ਵਿਵਾਦ ਭਖ ਗਿਆ। ਸਮਾਜ ਸੇਵੀਆਂ ਅਤੇ ਮੁਹੱਲਾ ਵਾਸੀਆਂ ਨੇ ਮੌਕੇ ’ਤੇ ਪਹੁੰਚ ਕੇ ਕੂੜਾ ਸੁੱਟਣ ਆਈਆਂ ਗੱਡੀਆਂ ਅਤੇ ਟਰਾਲੀਆਂ ਨੂੰ ਰੋਕ ਦਿੱਤਾ। ਕੁਝ ਗੱਡੀਆਂ ਵਾਪਸ ਭੇਜ ਦਿੱਤੀਆਂ ਗਈਆਂ, ਜਦਕਿ ਕਈਆਂ ਨੂੰ ਮੌਕੇ ’ਤੇ ਹੀ ਰੋਕ ਲਿਆ ਗਿਆ। ਪ੍ਰਸ਼ਾਸਨ ਵੱਲੋਂ ਤੁਰੰਤ ਕਾਰਵਾਈ ਨਾ ਹੋਣ ’ਤੇ ਲੋਕਾਂ ਨੇ ਸੜਕ ਜਾਮ ਕਰਕੇ ਧਰਨਾ ਲਗਾ ਦਿੱਤਾ।
ਇਸ ਦੌਰਾਨ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸਨੀ ਬਰਾੜ ਵੀ ਧਰਨੇ ਵਿੱਚ ਪਹੁੰਚੇ। ਬਾਅਦ ਵਿੱਚ ਨਗਰ ਕੌਂਸਲ ਦੇ ਈਓ ਅੰਮ੍ਰਿਤ ਲਾਲ ਨਾਲ ਗੱਲਬਾਤ ਤੋਂ ਬਾਅਦ ਸਹਿਮਤੀ ਬਣੀ ਅਤੇ ਧਰਨਾ ਸਮਾਪਤ ਕਰ ਦਿੱਤਾ ਗਿਆ। ਈਓ ਨੇ ਕਿਹਾ ਕਿ ਫਰੀਦਕੋਟ ਦੀ ਹੱਦ ਵਿੱਚ ਕੂੜਾ ਸੁੱਟਣ ਵਾਲੀਆਂ ਗੱਡੀਆਂ ਖ਼ਿਲਾਫ਼ ਵਿਭਾਗੀ ਕਾਰਵਾਈ ਕੀਤੀ ਜਾਵੇਗੀ ਅਤੇ ਅੱਗੇ ਤੋਂ ਇੱਥੇ ਕੂੜਾ ਨਹੀਂ ਸੁੱਟਿਆ ਜਾਵੇਗਾ।

LEAVE A REPLY

Please enter your comment!
Please enter your name here