ਮੁੱਖ ਮੰਤਰੀ ਮਾਨ ਪੰਜਾਬ ਨੌਜਵਾਨਾਂ ਲਈ ਵੱਡਾ ਤੋਹਫ਼ਾ/ ਪੰਜਾਬ ਸਰਕਾਰ ‘ਪੰਜਾਬ ਦਾ ਕਰੋੜਪਤੀ’ ਸਕੀਮ ਸ਼ੁਰੂ/ ਮੁਕਾਬਲੇ ਦੇ ਜੇਤੂ ਨੂੰ ਮਿਲੇਗਾ 1 ਕਰੋੜ ਦਾ ਨਕਦ ਇਨਾਮ

0
2

ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਨੌਜਵਾਨਾਂ ਲਈ ਵੱਡਾ ਐਲਾਨ ਕੀਤਾ ਹੈ। ਹੁਣ ਪੰਜਾਬ ਦੇ ਨੌਜਵਾਨ ‘ਕੌਣ ਬਣੇਗਾ ਕਰੋੜਪਤੀ’ ਦੀ ਤਰਜ਼ ‘ਤੇ ‘ਪੰਜਾਬ ਦਾ ਕਰੋੜਪਤੀ’ ਮੁਕਾਬਲੇ ਵਿੱਚ ਹਿੱਸਾ ਲੈ ਸਕਣਗੇ। ਚੰਡੀਗੜ੍ਹ ਵਿਖੇ ਇਸ ਮੁਕਾਬਲੇ ਦਾ ਐਲਾਨ ਕਰਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ 15 ਤੋਂ 30 ਸਾਲ ਦੀ ਉਮਰ ਦੇ ਨੌਜਵਾਨ ਇਸ ਵਿੱਚ ਭਾਗ ਲੈ ਸਕਣਗੇ। ਮੁਕਾਬਲੇ ਦੌਰਾਨ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਨਾਲ ਸਬੰਧਤ ਸਵਾਲ ਪੁੱਛੇ ਜਾਣਗੇ। ਇਸ ਮੁਕਾਬਲੇ ਦੇ ਜੇਤੂ ਨੂੰ ਪੰਜਾਬ ਸਰਕਾਰ ਵੱਲੋਂ ਇੱਕ ਕਰੋੜ ਰੁਪਏ ਤੱਕ ਦਾ ਨਕਦ ਇਨਾਮ ਦਿੱਤਾ ਜਾਵੇਗਾ।
ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਨੌਜਵਾਨਾਂ ਨੂੰ ਵੱਡਾ ਤੋਹਫਾ ਦਿੱਤਾ ਹੈ। ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਲਈ ‘ਕੌਣ ਬਣੇਗਾ ਕਰੋੜਪਤੀ’ ਦੀ ਤਰਜ ਉੱਤੇ ‘ਪੰਜਾਬ ਦਾ ਕਰੋੜਪਤੀ’ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ। ਇਸ ਮੁਕਾਬਲੇ ਦਾ ਐਲਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਚੰਡੀਗੜ੍ਹ ਵਿਖੇ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਸਰਕਾਰ ਵੱਲੋਂ ਸ਼ੁਰੂ ਕੀਤੇ ਜਾ ਰਹੇ ਪੰਜਾਬ ਦਾ ਕਰੋੜਪਤੀ ਮੁਕਾਬਲਿਆਂ ਵਿੱਚ 15 ਤੋਂ 30 ਸਾਲ ਤੱਕ ਦੇ ਨੌਜਵਾਨ ਹਿੱਸਾ ਲੈ ਸਕਣਗੇ।
ਮੁਕਾਬਲਿਆਂ ਵਿੱਚ ਪੰਜਾਬ ਪੰਜਾਬੀ ਅਤੇ ਪੰਜਾਬੀਅਤ ਦੇ ਆਧਾਰਿਤ ਸਵਾਲ ਪੁੱਛੇ ਜਾਣਗੇ। ਇਸ ਮੁਕਾਬਲੇ ਵਿੱਚ ਜੇਤੂ ਨੂੰ ਇਕ ਕਰੋੜ ਰੁਪਏ ਦਾ ਨਗਦ ਇਨਾਮ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਪੰਜਾਬ ਦਾ ਕਰੋੜਪਤੀ ਵਿੱਚ ਸਭ ਕੁਝ ਪੰਜਾਬ ਪੰਜਾਬੀ ਅਤੇ ਪੰਜਾਬੀਅਤ ਅਧਾਰਿਤ ਹੋਵੇਗਾ ਇਸ ਵਿੱਚ ਜੇਤੂ ਨੂੰ ਇਕ ਕਰੋੜ ਰੁਪਏ ਤੱਕ ਦਾ ਨਗਦ ਨਾਮ ਸਰਕਾਰ ਵੱਲੋਂ ਦਿੱਤਾ ਜਾਵੇਗਾ।

LEAVE A REPLY

Please enter your comment!
Please enter your name here