ਮੋਗਾ ਦੋਹਰਾ ਕਤਲ ਕਾਂਡ ਦੇ 3 ਮੁੱਖ ਮੁਲਜ਼ਮਾਂ ਦਾ ਸਰੈਂਡਰ/ ਅਦਾਲਤ ਨੇ 4 ਦਿਨਾਂ ਦੇ ਪੁਲਿਸ ਰਿਮਾਂਡ ’ਤੇ ਭੇਜਿਆ/ ਮੁਲਜ਼ਮਾਂ ਨੂੰ ਐਨਕਾਊਂਟਰ ਦਾ ਖ਼ਦਸ਼ਾ, ਵਕੀਲ ਨੇ ਮੰਗੀ ਸੁਰੱਖਿਆ

0
3

ਮੋਗਾ ਦੇ ਅੰਗਦਪੁਰਾ ਮੁਹੱਲੇ ਵਿੱਚ ਹੋਏ ਦੋਹਰੇ ਕਤਲ ਕਾਂਡ ਵਿੱਚ ਨਵਾਂ ਮੋੜ ਆਇਆ ਹੈ। ਇਸ ਮਾਮਲੇ ਦੇ ਤਿੰਨ ਮੁੱਖ ਮੁਲਜ਼ਮਾਂ ਅਰੁਣ ਕੁਮਾਰ, ਸ਼ਮਨਪ੍ਰੀਤ ਅਤੇ ਹਰਦੀਪ ਸਿੰਘ ਨੇ ਮੋਗਾ ਅਦਾਲਤ ਵਿੱਚ ਆਤਮ ਸਮਰਪਣ ਕਰ ਦਿੱਤਾ ਹੈ। ਮੁਲਜ਼ਮਾਂ ਦੇ ਸਰੈਂਡਰ ਤੋਂ ਬਾਅਦ ਪੁਲਿਸ ਨੇ 14 ਦਿਨਾਂ ਦਾ ਰਿਮਾਂਡ ਮੰਗਿਆ, ਪਰ ਅਦਾਲਤ ਨੇ ਚਾਰ ਦਿਨਾਂ ਦਾ ਪੁਲਿਸ ਰਿਮਾਂਡ ਮਨਜ਼ੂਰ ਕੀਤਾ ਹੈ।
ਉੱਧਰ, ਮੁਲਜ਼ਮਾਂ ਦੇ ਵਕੀਲ ਨੇ ਪੁਲਿਸ ਹਿਰਾਸਤ ਦੌਰਾਨ ਐਨਕਾਊਂਟਰ ਹੋਣ ਦਾ ਖ਼ਦਸ਼ਾ ਜਤਾਉਂਦਿਆਂ ਸੁਰੱਖਿਆ ਦੀ ਮੰਗ ਕੀਤੀ ਹੈ। ਵਕੀਲ ਵੱਲੋਂ ਅਦਾਲਤ ਵਿੱਚ ਪਟੀਸ਼ਨ ਦਾਇਰ ਕਰਕੇ ਪੁੱਛਗਿੱਛ ਦੌਰਾਨ ਵੀਡੀਓਗ੍ਰਾਫੀ ਅਤੇ ਸੁਰੱਖਿਆ ਪ੍ਰਬੰਧ ਯਕੀਨੀ ਬਣਾਉਣ ਦੀ ਅਪੀਲ ਕੀਤੀ ਗਈ ਹੈ। ਦੱਸ ਦਈਏ ਕਿ 25 ਅਕਤੂਬਰ ਨੂੰ ਕਾਲੀ ਸਕਾਰਪੀਓ ਵਿੱਚ ਆਏ ਹਮਲਾਵਰਾਂ ਨੇ ਘਰ ਦੇ ਬਾਹਰ ਖੜ੍ਹੇ ਨੌਜਵਾਨਾਂ ’ਤੇ ਅੰਨ੍ਹੇਵਾਹ ਗੋਲੀਆਂ ਚਲਾਈਆਂ ਸਨ, ਜਿਸ ਵਿੱਚ ਦੋ ਚਚੇਰੇ ਭਰਾਵਾਂ ਦੀ ਮੌਤ ਹੋ ਗਈ ਸੀ।
ਮੁਲਜ਼ਮਾਂ ਦੇ ਵਕੀਲ ਐਡਵੋਕੇਟ ਗੁਰਮੇਲ ਸਿੰਘ ਭੁੱਲਰ ਨੇ ਅਦਾਲਤ ਵਿੱਚ ਉਨ੍ਹਾਂ ਦੀ ਸੁਰੱਖਿਆ ਨੂੰ ਲੈ ਕੇ ਗੰਭੀਰ ਖ਼ਦਸ਼ਾ ਪ੍ਰਗਟਾਇਆ। ਉਨ੍ਹਾਂ ਦੱਸਿਆ ਕਿ ਪੁਲਿਸ ਵੱਲੋਂ 14 ਦਿਨਾਂ ਦੇ ਰਿਮਾਂਡ ਦੀ ਮੰਗ ਕੀਤੇ ਜਾਣ ਦੌਰਾਨ ਬਚਾਅ ਪੱਖ ਨੇ ਅਦਾਲਤ ਸਾਹਮਣੇ ਇਹ ਖ਼ਦਸ਼ਾ ਜ਼ਾਹਰ ਕੀਤਾ ਕਿ ਪੁਲਿਸ ਹਿਰਾਸਤ ਦੌਰਾਨ ਮੁਲਜ਼ਮਾਂ ਦਾ ਐਨਕਾਊਂਟਰ ਕੀਤਾ ਜਾ ਸਕਦਾ ਹੈ। ਇਸ ਦੇ ਮੱਦੇਨਜ਼ਰ ਉਨ੍ਹਾਂ ਅਦਾਲਤ ਨੂੰ ਅਪੀਲ ਕੀਤੀ ਕਿ ਜੇਕਰ ਪੁਲਿਸ ਮੁਲਜ਼ਮਾਂ ਨੂੰ ਪੁੱਛਗਿੱਛ ਲਈ ਕਿਸੇ ਹੋਰ ਥਾਂ ਲੈ ਕੇ ਜਾਂਦੀ ਹੈ ਤਾਂ ਉਨ੍ਹਾਂ ਦੇ ਪੈਰਾਂ ਵਿੱਚ ਬੇੜੀਆਂ ਪਾ ਕੇ ਲਿਜਾਇਆ ਜਾਵੇ ਅਤੇ ਜਿਸ ਵੀ ਥਾਂ ਉੱਤੇ ਉਨ੍ਹਾਂ ਨੂੰ ਲਿਜਾਇਆ ਜਾਵੇ, ਉੱਥੇ ਦੀ ਪੂਰੀ ਵੀਡੀਓਗ੍ਰਾਫੀ ਕਰਵਾਈ ਜਾਵੇ। ਐਡਵੋਕੇਟ ਭੁੱਲਰ ਅਨੁਸਾਰ, ਇਸ ਸਬੰਧੀ ਅਦਾਲਤ ਵਿੱਚ ਬਕਾਇਦਾ ਪਟੀਸ਼ਨ ਵੀ ਦਾਇਰ ਕੀਤੀ ਗਈ ਹੈ, ਤਾਂ ਜੋ ਮੁਲਜ਼ਮਾਂ ਦੀ ਸੁਰੱਖਿਆ ਯਕੀਨੀ ਬਣਾਈ ਜਾ ਸਕੇ।

LEAVE A REPLY

Please enter your comment!
Please enter your name here