ਪੰਜਾਬ ਅੰਮ੍ਰਿਤਪਾਲ ਸਿੰਘ ਦੀ ਅੰਤਰਿਮ ਜ਼ਮਾਨਤ ਲਟਕੀ/ ਮਸਲਾ ਹੱਲ ਨਾ ਹੋਇਆ ਤਾਂ ਹਾਈਕੋਰਟ ਜਾਣਗੇ ਵਕੀਲ/ ਪੈਰੋਲ ਬਾਦ ਹੀ ਹੋਵੇਗਾ ਦਾਦੀ ਦਾ ਅੰਤਿਮ ਸੰਸਕਾਰ By admin - November 15, 2026 0 3 Facebook Twitter Pinterest WhatsApp ਅੰਮ੍ਰਿਤਪਾਲ ਸਿੰਘ ਦੀ ਅੰਤਰਿਮ ਜਮਾਨਤ ਦੀ ਤਰੀਕ ਬਦਲਣ ਦੀ ਕੋਸ਼ਿਸ਼ ਅੱਜ ਵੀ ਸਿਰੇ ਨਹੀਂ ਚੜ੍ਹ ਸਕੀ। ਰਿਵਿਊ ਪਟੀਸ਼ਨ ਦਾਇਰ ਕਰਨ ਲਈ ਅੰਮ੍ਰਿਤਪਾਲ ਦੇ ਵਕੀਲ ਸਵੇਰ ਤੋਂ ਹੀ ਵੱਖ-ਵੱਖ ਜੱਜਾਂ ਦੇ ਘਰਾਂ ਦੇ ਚੱਕਰ ਲਗਾਉਂਦੇ ਰਹੇ, ਪਰ ਕਰੀਬ 3 ਤੋਂ 4 ਜੱਜਾਂ ਨਾਲ ਮੁਲਾਕਾਤ ਨਹੀਂ ਹੋ ਸਕੀ। ਵਕੀਲਾਂ ਦਾ ਦਾਅਵਾ ਹੈ ਕਿ ਉਨ੍ਹਾਂ ਨੂੰ ਜੱਜਾਂ ਵੱਲੋਂ ਸਮਾਂ ਨਹੀਂ ਦਿੱਤਾ ਜਾ ਰਿਹਾ। ਹੁਣ ਸੋਮਵਾਰ ਨੂੰ ਮੁੜ ਪਟੀਸ਼ਨ ਦਾਇਰ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ। ਜੇ ਮਸਲਾ ਹੱਲ ਨਾ ਹੋਇਆ ਤਾਂ ਅੰਮ੍ਰਿਤਪਾਲ ਦੇ ਵਕੀਲ ਹਾਈਕੋਰਟ ਦਾ ਰੁਖ ਕਰਨਗੇ। ਪਰਿਵਾਰ ਦਾ ਕਹਿਣਾ ਹੈ ਕਿ ਅੰਮ੍ਰਿਤਪਾਲ ਨੂੰ ਪੈਰੋਲ ਮਿਲਣ ਤੱਕ ਉਸ ਦੀ ਦਾਦੀ ਦਾ ਅੰਤਿਮ ਸੰਸਕਾਰ ਨਹੀਂ ਕੀਤਾ ਜਾਵੇਗਾ।