
ਰਾਜਪੁਰਾ ਸਥਿਤ ਚਿਤਕਾਰਾ ਯੂਨੀਵਰਸਿਟੀ ਵਿੱਚ ਬੀ ਸੀ ਏ ਪਹਿਲੇ ਸਾਲ ਦੀ ਵਿਦਿਆਰਥਣ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦਾ ਪਛਾਣ ਅਨਿਕਾ ਮਦਾਨ ਵਾਸੀ ਕੁਰੂਕਸ਼ੇਤਰ ਹਰਿਆਣਾ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਉਹ ਦੋ ਦਿਨ ਪਹਿਲਾਂ ਹੀ ਘਰੋਂ ਵਾਪਸ ਯੂਨੀਵਰਸਿਟੀ ਆਈ ਸੀ। ਅੱਜ ਸਵੇਰੇ ਪਰਿਵਾਰ ਵੱਲੋਂ ਫੋਨ ਨਾ ਚੁੱਕਣ ’ਤੇ ਵਾਰਡਨ ਨੂੰ ਸੂਚਿਤ ਕੀਤਾ ਗਿਆ, ਜਿਸ ਤੋਂ ਬਾਅਦ ਕਮਰੇ ਵਿੱਚ ਵਿਦਿਆਰਥਣ ਮ੍ਰਿਤਕ ਮਿਲੀ। ਮੌਕੇ ਤੋਂ ਕੋਈ ਸੁਸਾਈਡ ਨੋਟ ਬਰਾਮਦ ਨਹੀਂ ਹੋਇਆ ਅਤੇ ਮੌਤ ਦੇ ਕਾਰਨਾਂ ਦਾ ਅਜੇ ਖੁਲਾਸਾ ਨਹੀਂ ਹੋ ਸਕਿਆ। ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਯੂਨੀਵਰਸਿਟੀ ਨੇ ਪਰਿਵਾਰ ਨਾਲ ਦੁੱਖ ਪ੍ਰਗਟ ਕਰਦਿਆਂ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੱਤਾ ਹੈ।

ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਬਨੂੜ ਦੇ ਐਸਐਚਓ ਇੰਸਪੈਕਟਰ ਗੁਰਸੇਵਕ ਸਿੰਘ ਸਿੱਧੂ ਆਪਣੀ ਪੁਲਿਸ ਟੀਮ ਨਾਲ ਮੌਕੇ ‘ਤੇ ਪਹੁੰਚ ਕੇ ਸਾਰੀ ਕਾਰਵਾਈ ਦੀ ਵੀਡੀਓਗ੍ਰਾਫੀ ਕਰਵਾਈ ਅਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਏ.ਪੀ. ਜੈਨ ਹਸਪਤਾਲ ਦੀ ਮੋਰਚਰੀ ਵਿੱਚ ਰਖਵਾਇਆ। ਥਾਣਾ ਬਨੂੜ ਦੇ ਐਸਐਚਓ ਇੰਸਪੈਕਟਰ ਗੁਰਸੇਵਕ ਸਿੰਘ ਸਿੱਧੂ ਦਾ ਕਹਿਣਾ ਹੈ ਕਿ ਮਾਮਲੇ ਦੀ ਮੁੱਢਲੀ ਜਾਂਚ ਕੀਤੀ ਜਾ ਰਹੀ ਹੈ ਅਤੇ ਤੱਥਾਂ ਦੀ ਪੁਸ਼ਟੀ ਹੋਣ ਤੋਂ ਬਾਅਦ ਕਾਨੂੰਨ ਅਨੁਸਾਰ ਬਣਦੀ ਅਗਲੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਦੂਜੇ ਪਾਸੇ, ਚਿਤਕਾਰਾ ਯੂਨੀਵਰਸਿਟੀ ਵੱਲੋਂ ਜਾਰੀ ਅਧਿਕਾਰਤ ਪ੍ਰੈੱਸ ਬਿਆਨ ਰਾਹੀਂ ਵਿਦਿਆਰਥਣ ਦੀ ਬੇਵਕਤੀ ਮੌਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ। ਯੂਨੀਵਰਸਿਟੀ ਪ੍ਰਸ਼ਾਸਨ ਨੇ ਕਿਹਾ ਕਿ ਪਰਿਵਾਰ ਨੂੰ ਸੂਚਿਤ ਕਰਕੇ ਇਸ ਮੁਸ਼ਕਲ ਘੜੀ ਵਿੱਚ ਹਰ ਸੰਭਵ ਸਹਾਇਤਾ ਦਿੱਤੀ ਜਾ ਰਹੀ

