ਤਰਨਤਾਰਨ ’ਚ ਪੁੱਤਰ ਹੱਥੋਂ ਪਿਓ ਦਾ ਕਤਲ/ ਤੇਜ਼ਧਾਰ ਹਥਿਆਰ ਨਾਲ ਅੰਜ਼ਾਮ ਦਿੱਤੀ ਵਾਰਦਾਤ/ ਮ੍ਰਿਤਕ ਦੀ ਪਤਨੀ ਤੇ ਧੀ ਨੇ ਲਾਏ ਗੰਭੀਰ ਇਲਜ਼ਾਮ

0
2

 

ਤਰਨਤਾਰਨ ਦੇ ਪਿੰਡ ਵਲਟੋਹਾ ਵਿੱਚ ਰਿਸ਼ਤਿਆਂ ਨੂੰ ਤਾਰ-ਤਾਰ ਕਰ ਦੇਣ ਵਾਲੀ ਵਾਰਦਾਤ ਸਾਹਮਣੇ ਆਈ ਹੈ, ਜਿੱਥੇ ਇੱਕ ਵਿਅਕਤੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਲਖਵਿੰਦਰ ਸਿੰਘ ਲੱਖਾ ਵਜੋਂ ਹੋਈ ਹੈ। ਮ੍ਰਿਤਕ ਦੀ ਪਤਨੀ ਅਤੇ ਧੀ ਨੇ ਆਪਣੇ ਹੀ ਪੁੱਤਰ ਹਰਪ੍ਰੀਤ ਸਿੰਘ ਉਰਫ਼ ਲੱਭਾ ਅਤੇ ਉਸ ਦੀ ਪਤਨੀ ਜਸਪ੍ਰੀਤ ਕੌਰ ’ਤੇ ਕਤਲ ਦੇ ਗੰਭੀਰ ਦੋਸ਼ ਲਗਾਏ ਹਨ। ਪਰਿਵਾਰਕ ਮੈਂਬਰਾਂ ਮੁਤਾਬਕ ਘਰੇਲੂ ਝਗੜੇ ਕਾਰਨ ਪਿਛਲੇ ਕੁਝ ਦਿਨਾਂ ਤੋਂ ਹਰਪ੍ਰੀਤ ਆਪਣੇ ਪਿਤਾ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇ ਰਿਹਾ ਸੀ। ਉਨ੍ਹਾਂ ਦਾ ਦੋਸ਼ ਹੈ ਕਿ ਜਸਪ੍ਰੀਤ ਕੌਰ ਨੇ ਮ੍ਰਿਤਕ ਦੀਆਂ ਬਾਹਾਂ ਫੜੀਆਂ ਅਤੇ ਹਰਪ੍ਰੀਤ ਨੇ ਕਿਰਚਾਂ ਨਾਲ ਵਾਰ ਕਰਕੇ ਉਸ ਦਾ ਕਤਲ ਕਰ ਦਿੱਤਾ। ਦੂਜੇ ਪਾਸੇ, ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਲਾਸ਼ ਕਬਜ਼ੇ ਵਿੱਚ ਲੈ ਲਈ ਹੈ ਅਤੇ ਮਾਮਲਾ ਦਰਜ ਕਰਕੇ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

LEAVE A REPLY

Please enter your comment!
Please enter your name here