

ਮੁੱਖ ਮੰਤਰੀ ਤੀਰਥ ਯਾਤਰਾ ਬੱਸਾਂ ਨਾਲ ਵਾਪਰੇ ਹਾਦਸੇ ਤੋਂ ਬਾਅਦ ਪੰਜਾਬ ਦੀ ਸਿਆਸਤ ਗਰਮਾ ਗਈ ਹੈ। ਬੱਸਾਂ ਦੇ ਸੁਰੱਖਿਆ ਮਾਪਦੰਡਾਂ ਨੂੰ ਲੈ ਕੇ ਭਾਜਪਾ ਨੇ ਆਮ ਆਦਮੀ ਪਾਰਟੀ ਦੀ ਸਰਕਾਰ ‘ਤੇ ਸਵਾਲ ਖੜ੍ਹੇ ਕੀਤੇ ਹਨ। ਭਾਜਪਾ ਬੁਲਾਰੇ ਬਲੀਏਵਾਲ ਨੇ ਕਿਹਾ ਕਿ ਮਨੁੱਖੀ ਅਧਿਕਾਰ ਸੰਸਥਾ ਵੱਲੋਂ ਪਹਿਲਾਂ ਹੀ ਸਰਕਾਰ ਤੋਂ ਬੱਸਾਂ ਦੀ ਸੁਰੱਖਿਆ ਸਬੰਧੀ ਜਵਾਬ ਮੰਗਿਆ ਗਿਆ ਸੀ, ਪਰ ਉਸ ਸਮੇਂ ‘ਆਪ’ ਆਗੂਆਂ ਨੇ ਇਸ ਮੁੱਦੇ ‘ਤੇ ਹੰਗਾਮਾ ਕੀਤਾ। ਉਨ੍ਹਾਂ ਸਵਾਲ ਚੁੱਕਿਆ ਕਿ ਹੁਣ ਹਾਦਸੇ ਵਿੱਚ 5 ਲੋਕਾਂ ਦੀ ਮੌਤ ਤੋਂ ਬਾਅਦ ਇਸ ਦੀ ਜ਼ਿੰਮੇਵਾਰੀ ਕੌਣ ਲਵੇਗਾ? ਬਲੀਏਵਾਲ ਨੇ ਇਸ ਹਾਦਸੇ ਲਈ ਟਰਾਂਸਪੋਰਟ ਮੰਤਰੀ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਦੋਵਾਂ ਤੋਂ ਨੈਤਿਕ ਆਧਾਰ ‘ਤੇ ਅਸਤੀਫ਼ੇ ਦੀ ਮੰਗ ਕੀਤੀ ਹੈ।

