ਸ਼੍ਰੀ ਗੰਗਾਨਗਰ ਰੇਲਵੇ ਟਰੈਕ ਧਮਾਕੇ ’ਚ ਪਾਕਿਸਤਾਨੀ ਕਨੈਕਸ਼ਨ/ ਗੁਰਦਾਸਪੁਰ ਤੋਂ 21 ਸਾਲਾ ਮੁੰਡਾ-ਕੁੜੀ ਹਿਰਾਸਤ ’ਚ/ ਮਾਂ ਬੋਲੀ, ਧੀ ਦੀਆਂ ਗਤੀਵਿਧੀਆਂ ਬਾਰੇ ਨਹੀਂ ਸੀ ਜਾਣਕਾਰੀ

0
3

ਰਾਜਸਥਾਨ ਦੇ ਸ਼੍ਰੀ ਗੰਗਾਨਗਰ ਵਿੱਚ ਰੇਲਵੇ ਟਰੈਕ ’ਤੇ ਹੋਏ ਧਮਾਕੇ ਦੇ ਮਾਮਲੇ ਵਿੱਚ ਪਾਕਿਸਤਾਨੀ ਕਨੈਕਸ਼ਨ ਸਾਹਮਣੇ ਆਉਣ ਦਾ ਦਾਅਵਾ ਕੀਤਾ ਜਾ ਰਿਹਾ ਹੈ। 3 ਨਵੰਬਰ ਨੂੰ ਹੋਏ ਇਸ ਧਮਾਕੇ ਦੀ ਜਾਂਚ ਕਰ ਰਹੀ ਰਾਜਸਥਾਨ ਪੁਲਿਸ ਨੇ ਗੁਰਦਾਸਪੁਰ ਪੁਲਿਸ ਦੀ ਮਦਦ ਨਾਲ ਪੰਜਾਬ ਦੇ ਸਰਹੱਦੀ ਇਲਾਕੇ ਤੋਂ ਦੋ ਸ਼ੱਕੀਆਂ ਨੂੰ ਹਿਰਾਸਤ ਵਿੱਚ ਲਿਆ ਹੈ। ਇਨ੍ਹਾਂ ਦੀ ਪਛਾਣ ਦਵਿੰਦਰ ਸਿੰਘ ਅਤੇ ਮਹਿਕਪ੍ਰੀਤ ਕੌਰ ਵਜੋਂ ਹੋਈ ਹੈ।

ਪੁਲਿਸ ਸੂਤਰਾਂ ਮੁਤਾਬਕ ਇਨ੍ਹਾਂ ਕੋਲੋਂ ਹਥਿਆਰ, ਗੋਲਾ-ਬਾਰੂਦ ਅਤੇ ਨਕਦੀ ਵੀ ਬਰਾਮਦ ਹੋਈ ਹੈ। ਉੱਧਰ, ਮਹਿਕਪ੍ਰੀਤ ਦੀ ਮਾਂ ਨੇ ਦੱਸਿਆ ਕਿ ਧਮਾਕੇ ਤੋਂ ਦੋ ਦਿਨ ਪਹਿਲਾਂ ਉਸ ਦੀ ਧੀ ਕਿਸੇ ਦੋਸਤ ਨੂੰ ਮਿਲਣ ਦੇ ਬਹਾਨੇ ਘਰੋਂ ਗਈ ਸੀ ਅਤੇ ਵਾਪਸ ਆਉਣ ਤੋਂ ਬਾਅਦ ਆਪਣੇ ਕਮਰੇ ਵਿੱਚ ਰਹਿ ਕੇ ਫੋਨ ’ਤੇ ਗੱਲਾਂ ਕਰਦੀ ਸੀ। ਹਾਲਾਂਕਿ, ਮਾਂ ਨੇ ਧਮਾਕੇ ਵਿੱਚ ਧੀ ਦੀ ਸ਼ਮੂਲੀਅਤ ਬਾਰੇ ਅਣਜਾਣਤਾ ਪ੍ਰਗਟਾਈ ਹੈ। ਪੁਲਿਸ ਵੱਲੋਂ ਦੋਵਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।

LEAVE A REPLY

Please enter your comment!
Please enter your name here