ਮਾਛੀਵਾੜਾ ਥਾਣਾ ਨੇੜੇ ਸੜਕ ਹਾਦਸੇ ’ਚ ਵਿਦਿਆਰਥੀ ਦੀ ਮੌਤ/ ਗਲਤ ਸਾਈਡ ਤੋਂ ਆਏ ਮੋਟਰਸਾਈਕਲ ਸਵਾਰ ਨੇ ਮਾਰੀ ਟੱਕਰ

0
2

ਮਾਛੀਵਾੜਾ ਥਾਣਾ ਨੇੜੇ ਸਵੇਰੇ ਵਾਪਰੇ ਸੜਕ ਹਾਦਸੇ ਵਿੱਚ 18 ਸਾਲਾ ਵਿਦਿਆਰਥੀ ਰਣਜੋਤ ਸਿੰਘ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਰਣਜੋਤ ਸਿੰਘ ਆਪਣੇ ਪਿੰਡ ਜੀਵਨਪੁਰ ਤੋਂ ਰੋਜ਼ਾਨਾ ਦੀ ਤਰ੍ਹਾਂ ਸਕੂਲ ਜਾ ਰਿਹਾ ਸੀ, ਜਦੋਂ ਥਾਣੇ ਨੇੜੇ ਸਾਹਮਣੇ ਤੋਂ ਆ ਰਹੇ ਮੋਟਰਸਾਈਕਲ ਸਵਾਰਾਂ ਨੇ ਕਥਿਤ ਤੌਰ ‘ਤੇ ਗਲਤ ਸਾਈਡ ਤੋਂ ਆ ਕੇ ਉਸਦੇ ਵਾਹਨ ਨੂੰ ਟੱਕਰ ਮਾਰ ਦਿੱਤੀ। ਹਾਦਸੇ ਵਿੱਚ ਗੰਭੀਰ ਜ਼ਖ਼ਮੀ ਰਣਜੋਤ ਨੂੰ ਪਹਿਲਾਂ ਮਾਛੀਵਾੜਾ ਹਸਪਤਾਲ ਅਤੇ ਬਾਅਦ ਵਿੱਚ ਫੋਰਟਿਸ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ। ਰਣਜੋਤ 12ਵੀਂ ਜਮਾਤ ਦਾ ਵਿਦਿਆਰਥੀ ਸੀ ਅਤੇ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਪੁਲਿਸ ਨੇ ਲਾਸ਼ ਪੋਸਟਮਾਰਟਮ ਲਈ ਭੇਜ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਜਾਣਕਾਰੀ ਅਨੁਸਾਰ ਰਣਜੋਤ ਸਿੰਘ ਰੋਜ਼ਾਨਾਂ ਦੀ ਤਰ੍ਹਾਂ ਆਪਣੇ ਪਿੰਡ ਜੀਵਨਪੁਰ ਤੋਂ ਸਕੂਲ ਲਈ ਘਰੋਂ ਨਿਕਲਿਆ ਅਤੇ ਜਦੋਂ ਮਾਛੀਵਾੜਾ ਥਾਣਾ ਨੇੜ੍ਹੇ ਪਹੁੰਚਿਆ ਤਾਂ ਸਾਹਮਣੇ ਤੋਂ ਗਲਤ ਸਾਈਡ ਆ ਰਹੇ ਮੋਟਰਸਾਈਕਲ ਸਵਾਰਾਂ ਨੇ ਉਸਦੇ ਬੁਲਿਟ ਮੋਟਰ ਸਾਇਕਲ ਵਿਚ ਵਿਚ ਸਿੱਧੀ ਟੱਕਰ ਮਾਰ ਦਿੱਤੀ।  ਰਣਜੋਤ ਸਿੰਘ ਦੇ ਪਿਤਾ ਬਲਜਿੰਦਰ ਸਿੰਘ ਪਟਵਾਰੀ ਵਜੋਂ ਨੌਕਰੀ ਕਰਦਾ ਹੈ ਜੋ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਮ੍ਰਿਤਕ ਵਿਦਿਆਰਥੀ ਰਣਜੋਤ ਸਿੰਘ ਬਾਰ੍ਹਵੀਂ ਜਮਾਤ ਵਿਚ ਪੜ੍ਹਦਾ ਸੀ ਜਿਸ ਦੀ ਮੌਤ ਨਾਲ ਜਿੱਥੇ ਉਸਦੇ ਸਾਥੀ ਗ਼ਮਗੀਨ ਹਨ ਉੱਥੇ ਪਿੰਡ ਵਿਚ ਵੀ ਸੋਗ ਦੀ ਲਹਿਰ ਪਾਈ ਜਾ ਰਹੀ ਹੈ।

ਥਾਣਾ ਮੁਖੀ ਚਰਨਜੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਰਣਜੋਤ ਸਿੰਘ ਦੀ ਲਾਸ਼ ਨੂੰ ਪੋਸਟ ਮਾਰਟਮ ਲਈ ਭਿਜਵਾ ਦਿੱਤਾ ਹੈ ਅਤੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰਨ ਤੋਂ ਬਾਅਦ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਉਨ੍ਹਾਂ ਕਿਹਾ ਕਿ ਜਲਦ ਹੀ ਹਾਦਸਾ ਕਰਨ ਵਾਲੇ ਮੋਟਰਸਾਈਕਲ ਸਵਾਰ ਕਾਬੂ ਕਰ ਲਏ ਜਾਣਗੇ। ਹਾਦਸੇ ਵਾਲੇ ਸਥਾਨ ’ਤੇ ਖੜ੍ਹੇ ਲੋਕਾਂ ਵਲੋਂ ਦੱਸਣ ਅਨੁਸਾਰ ਹਾਦਸਾ ਕਰਨ ਵਾਲੇ ਮੋਟਰਸਾਈਕਲ ਸਵਾਰ ਨਸ਼ੇ ਵਿਚ ਲੱਗ ਰਹੇ ਸਨ, ਪੁਲਸ ਵਲੋਂ ਇਸ ਦੀ ਜਾਂਚ ਕੀਤੀ ਜਾ ਰਹੀ ਹੈ।

LEAVE A REPLY

Please enter your comment!
Please enter your name here