ਅਜਨਾਲਾ ‘ਚ ਸੜਕ ਹਾਦਸੇ ਦੌਰਾਨ ਨੌਜਵਾਨ ਦੀ ਮੌਤ/ ਤੇਜ਼ ਰਫਤਾਰ ਕਾਰ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ/ ਕਾਰ ਚਾਲਕ ਮੌਕੇ ਤੋਂ ਫਰਾਰ, ਪੁਲਿਸ ਕਰ ਰਹੀ ਭਾਲ

0
1

ਅੰਮ੍ਰਿਤਸਰ ਦੇ ਅਜਨਾਲਾ ਇਲਾਕੇ ਵਿੱਚ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ ਹੈ। ਪਿੰਡ ਉੱਗਰ ਔਲਖ ਨੇੜੇ ਮੋਟਰਸਾਈਕਲ ਸਵਾਰ ਰਣਜੀਤ ਸਿੰਘ ਨੂੰ ਇੱਕ ਤੇਜ਼ ਰਫ਼ਤਾਰ ਕਾਰ ਨੇ ਜ਼ੋਰਦਾਰ ਟੱਕਰ ਮਾਰ ਦਿੱਤੀ। ਹਾਦਸਾ ਇੰਨਾ ਭਿਆਨਕ ਸੀ ਕਿ ਰਣਜੀਤ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਟੱਕਰ ਤੋਂ ਬਾਅਦ ਕਾਰ ਚਾਲਕ ਗੱਡੀ ਸਮੇਤ ਮੌਕੇ ਤੋਂ ਫਰਾਰ ਹੋ ਗਿਆ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਫਰਾਰ ਕਾਰ ਚਾਲਕ ਦੀ ਭਾਲ ਕੀਤੀ ਜਾ ਰਹੀ ਹੈ।

LEAVE A REPLY

Please enter your comment!
Please enter your name here