ਪੰਜਾਬ ਫਰੀਦਕੋਟ ‘ਚ ਚਰਨਜੀਤ ਚੰਨੀ ਨੂੰ ਦਿਖਾਏ ਕਾਲੇ ਝੰਡੇ/ ਦਲਿਤ ਵਿਰੋਧੀ ਹੋਣ ਦੇ ਇਲਜ਼ਾਮ ਲਾਉਂਦਿਆਂ ਕੀਤੀ ਨਾਅਰੇਬਾਜ਼ੀ/ ਵਰਿੰਦਰ ਢਿੱਲੋਂ ਮਾਮਲੇ ‘ਚ ਚੰਨੀ ਦੀ ਚੁੱਪ ਨੂੰ ਲੈ ਕੇ ਪੁੱਛੇ ਤਿੱਖੇ ਸਵਾਲ By admin - November 16, 2026 0 1 Facebook Twitter Pinterest WhatsApp ਫਰੀਦਕੋਟ ਵਿੱਚ ‘ਜਵਾਨੀ ਸੰਭਾਲ ਸਾਈਕਲ ਯਾਤਰਾ’ ਲੈ ਕੇ ਪਹੁੰਚੇ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਨੂੰ ਆਮ ਆਦਮੀ ਪਾਰਟੀ ਦੇ ਵਰਕਰਾਂ ਵੱਲੋਂ ਕਾਲੇ ਝੰਡੇ ਦਿਖਾ ਕੇ ਵਿਰੋਧ ਕੀਤਾ ਗਿਆ। ਇਸ ਪ੍ਰਦਰਸ਼ਨ ਦੀ ਅਗਵਾਈ ‘ਆਪ’ ਆਗੂ ਐਡਵੋਕੇਟ ਸਰਬਜੀਤ ਕੌਰ ਨੇ ਕੀਤੀ। ਉਨ੍ਹਾਂ ਚੰਨੀ ‘ਤੇ ਦਲਿਤ ਵਿਰੋਧੀ ਹੋਣ ਦੇ ਦੋਸ਼ ਲਗਾਉਂਦਿਆਂ ਕਿਹਾ ਕਿ ਵਰਿੰਦਰ ਸਿੰਘ ਢਿੱਲੋਂ ਵੱਲੋਂ ਕਥਿਤ ਤੌਰ ‘ਤੇ ਦਲਿਤ ਆਗੂ ‘ਤੇ ਕੀਤੇ ਗਏ ਹਮਲੇ ਦੇ ਮਾਮਲੇ ਵਿੱਚ ਚੰਨੀ ਚੁੱਪ ਹਨ। ਉਨ੍ਹਾਂ ਕਾਂਗਰਸ ਪਾਰਟੀ ‘ਤੇ ਵੀ ਆਪਣੇ ਆਗੂ ਖ਼ਿਲਾਫ਼ ਕਾਰਵਾਈ ਨਾ ਕਰਨ ਦੇ ਦੋਸ਼ ਲਗਾਏ। ‘ਆਪ’ ਵਰਕਰਾਂ ਨੇ ਚੰਨੀ ਤੋਂ ਇਸ ਮਾਮਲੇ ਵਿੱਚ ਜਵਾਬ ਮੰਗਿਆ। ਉਨ੍ਹਾਂ ਕਿਹਾ ਕਿ ਚਰਨਜੀਤ ਸਿੰਘ ਚੰਨੀ ਦਾ ਦਲਿਤ ਵਿਰੋਧੀ ਚਿਹਰਾ ਨੰਗਾ ਹੋ ਗਿਆ ਹੈ, ਇਸ ਲਈ ਉਨ੍ਹਾਂ ਨੂੰ ਦਲਿਤ ਆਗੂ ਨਾਲ ਹੋਏ ਧੱਕੇ ਬਾਰੇ ਜਵਾਬ ਦੇਣਾ ਚਾਹੀਦਾ ਹੈ।