ਮੁਕੇਰੀਆ ’ਚ ਗੰਨਾ ਉਤਪਾਦਕ ਕਿਸਾਨਾਂ ਦਾ ਪ੍ਰਦਰਸ਼ਨ/ ਹਾਈਵੇਅ ‘ਤੇ ਧਰਨਾ ਲਗਾ ਕੀਤੀ ਨਾਅਰੇਬਾਜ਼ੀ/ ਮੰਗਾਂ ਨਾ ਮੰਨਣ ’ਤੇ ਹਾਈਵੇਅ ਜਾਮ ਕਰਨ ਦੀ ਚਿਤਾਵਨੀ

0
6

ਗੰਨੇ ਦੀ ਫ਼ਸਲ ਦੀ ਬਕਾਇਆ ਰਾਸ਼ੀ ਨਾ ਮਿਲਣ ਕਾਰਨ ਕਿਸਾਨ ਜਥੇਬੰਦੀਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਮੁਕੇਰੀਆਂ ਵਿਖੇ ਕਿਸਾਨਾਂ ਨੇ ਜਲੰਧਰ-ਜੰਮੂ ਨੈਸ਼ਨਲ ਹਾਈਵੇਅ ‘ਤੇ ਧਰਨਾ ਲਗਾ ਕੇ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਹੈ। ਕਿਸਾਨਾਂ ਮੁਤਾਬਕ ਸ਼ੂਗਰ ਮਿੱਲਾਂ ਵੱਲ ਉਨ੍ਹਾਂ ਦੀ ਕਰੀਬ 55 ਕਰੋੜ ਰੁਪਏ ਦੀ ਬਕਾਇਆ ਰਾਸ਼ੀ ਖੜ੍ਹੀ ਹੈ, ਜਿਸ ਦਾ ਅਜੇ ਤੱਕ ਭੁਗਤਾਨ ਨਹੀਂ ਕੀਤਾ ਗਿਆ। ਕਿਸਾਨ ਆਗੂ ਸਤਨਾਮ ਸਿੰਘ ਬਾਗੜੀਆ ਨੇ ਕਿਹਾ ਕਿ ਇਸ ਵਾਰ ਧਰਨਾ ਉਦੋਂ ਤੱਕ ਜਾਰੀ ਰਹੇਗਾ, ਜਦੋਂ ਤੱਕ ਕਿਸਾਨਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ ਅਤੇ ਬਕਾਇਆ ਰਾਸ਼ੀ ਨਹੀਂ ਮਿਲਦੀ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਮੰਗਾਂ ਨਾ ਮੰਨੀਆਂ ਤਾਂ ਆਉਣ ਵਾਲੇ ਦਿਨਾਂ ਵਿੱਚ ਜਲੰਧਰ-ਜੰਮੂ ਨੈਸ਼ਨਲ ਹਾਈਵੇਅ ਵੀ ਜਾਮ ਕੀਤਾ ਜਾ ਸਕਦਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿਸਾਨ ਆਗੂ ਸਤਨਾਮ ਸਿੰਘ ਬਾਗੜੀਆ ਨੇ ਦੱਸਿਆ ਕਿ ਇਹ ਧਰਨਾ ਲੰਬੇ ਸਮੇਂ ਲਈ ਲਗਾਇਆ ਗਿਆ ਹੈ, ਕਿਉਂਕਿ ਹਰ ਵਾਰ ਸਰਕਾਰ ਵੱਲੋਂ ਝੂਠੇ ਵਾਅਦੇ ਕਰਕੇ ਧਰਨਾ ਖ਼ਤਮ ਕਰਵਾ ਦਿੱਤਾ ਜਾਂਦਾ ਹੈ। ਪਰ ਇਸ ਵਾਰ ਜਦੋਂ ਤੱਕ ਕਿਸਾਨਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ ਅਤੇ ਬਕਾਇਆ ਰਾਸ਼ੀ ਦਾ ਭੁਗਤਾਨ ਨਹੀਂ ਕੀਤਾ ਜਾਂਦਾ, ਉਦੋਂ ਤੱਕ ਧਰਨਾ ਜਾਰੀ ਰਹੇਗਾ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਵੱਲੋਂ ਕਿਸਾਨਾਂ ਦੀਆਂ ਮੰਗਾਂ ਪੂਰੀਆਂ ਨਾ ਕੀਤੀਆਂ ਗਈਆਂ ਤਾਂ ਆਉਣ ਵਾਲੇ ਸਮੇਂ ਵਿੱਚ ਜਲੰਧਰ-ਜੰਮੂ ਨੈਸ਼ਨਲ ਹਾਈਵੇਅ ਵੀ ਜਾਮ ਕੀਤਾ ਜਾ ਸਕਦਾ ਹੈ।

LEAVE A REPLY

Please enter your comment!
Please enter your name here