

ਸ਼੍ਰੋਮਣੀ ਅਕਾਲੀ ਦਲ ਦੀ ਸੰਸਦ ਮੈਂਬਰ ਬੀਬਾ ਹਰਸਿਮਰਤ ਕੌਰ ਬਾਦਲ ਦੀ ਅਗਵਾਈ ਹੇਠ ਜਗਰਾਉਂ ਵਿਖੇ ‘ਮਾਵਾਂ-ਧੀਆਂ ਦੀ ਲਲਕਾਰ’ ਮੁਹਿੰਮ ਤਹਿਤ ਵਿਸ਼ੇਸ਼ ਇਕੱਠ ਕੀਤਾ ਗਿਆ। ਇਸ ਦੌਰਾਨ ਪੰਜਾਬ ਵਿੱਚੋਂ ਨਸ਼ਿਆਂ ਦੇ ਕਾਰੋਬਾਰ ਨੂੰ ਖ਼ਤਮ ਕਰਨ ਲਈ ਔਰਤਾਂ ਨੂੰ ਲਾਮਬੰਦ ਹੋਣ ਦਾ ਸੱਦਾ ਦਿੱਤਾ ਗਿਆ। ਆਪਣੇ ਸੰਬੋਧਨ ਵਿੱਚ ਹਰਸਿਮਰਤ ਕੌਰ ਬਾਦਲ ਨੇ ਨਸ਼ਿਆਂ ਕਾਰਨ ਨੌਜਵਾਨੀ ਦੇ ਹੋ ਰਹੇ ਨੁਕਸਾਨ ‘ਤੇ ਚਿੰਤਾ ਜਤਾਈ। ਉਨ੍ਹਾਂ ਨੇ ਨਸ਼ਿਆਂ ਲਈ ਪਿਛਲਾ ਕਾਂਗਰਸ ਤੇ ਮੌਜੂਦਾ ਸਰਕਾਰ ਨੂੰ ਜ਼ਿੰਮੇਵਾਰ ਦਸਦਿਆਂ ਵੱਡੇ ਨਿਸ਼ਾਨੇ ਸਾਧੇ। ਉਨ੍ਹਾਂ ਦਾਅਵਾ ਕੀਤਾ ਕਿ 2027 ਵਿੱਚ ਅਕਾਲੀ ਦਲ ਦੀ ਸਰਕਾਰ ਬਣਨ ‘ਤੇ ਨਸ਼ਿਆਂ ਦਾ ਪੂਰੀ ਤਰ੍ਹਾਂ ਸਫ਼ਾਇਆ ਕੀਤਾ ਜਾਵੇਗਾ। ਉਨ੍ਹਾਂ ਨੇ ਸ਼ਗਨ ਸਕੀਮ, ਮਾਈ ਭਾਗੋ ਸਾਈਕਲ ਸਕੀਮ ਅਤੇ ਆਟਾ-ਦਾਲ ਸਕੀਮ ਮੁੜ ਸ਼ੁਰੂ ਕਰਨ ਦਾ ਭਰੋਸਾ ਵੀ ਦਿੱਤਾ।

