ਪੰਜਾਬ ਮਾਤਾ ਜਲਫਾ ਦੇ ਦਰਬਾਰ ਨਤਮਸਤਕ ਹੋਏ ਹਰਜੋਤ ਬੈਂਸ/ ਜਨਮ ਦਿਨ ਮੌਕੇ ਮੱਥਾ ਟੇਕ ਕੇ ਲਿਆ ਅਸ਼ੀਰਵਾਦ/ ਨੌਜਵਾਨਾਂ ਲਈ ‘ਪੰਜਾਬ ਦਾ ਕਰੋੜਪਤੀ’ ਮੁਕਾਬਲੇ ਦਾ ਐਲਾਨ By admin - November 16, 2026 0 3 Facebook Twitter Pinterest WhatsApp ਸਿੱਖਿਆ ਮੰਤਰੀ ਅਤੇ ਨੰਗਲ ਤੋਂ ਵਿਧਾਇਕ ਹਰਜੋਤ ਸਿੰਘ ਬੈਂਸ ਨੇ ਆਪਣੇ ਜਨਮਦਿਨ ਮੌਕੇ ਮਾਤਾ ਜਲਫਾ ਮੰਦਰ ਵਿਖੇ ਨਤਮਸਤਕ ਹੋ ਕੇ ਆਸ਼ੀਰਵਾਦ ਲਿਆ। ਇਸ ਦੌਰਾਨ ਉਨ੍ਹਾਂ ਨੇ ਹਵਨ ਵਿੱਚ ਆਹੂਤੀ ਵੀ ਪਾਈ ਅਤੇ ਪਰਿਵਾਰਕ ਮੈਂਬਰ ਵੀ ਉਨ੍ਹਾਂ ਦੇ ਨਾਲ ਮੌਜੂਦ ਰਹੇ। ਇਸ ਮੌਕੇ ਮੀਡੀਆ ਕਰਮੀਆਂ ਵੱਲੋਂ ਕੇਕ ਕੱਟ ਕੇ ਉਨ੍ਹਾਂ ਦਾ ਜਨਮਦਿਨ ਮਨਾਇਆ ਗਿਆ। ਉੱਥੇ ਹੀ ਮੰਤਰੀ ਬੈਂਸ ਨੇ ਪੰਜਾਬ ਦੇ ਨੌਜਵਾਨਾਂ ਲਈ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ ਸ਼ੁਰੂ ਕਰਨ ਦਾ ਐਲਾਨ ਕੀਤਾ। 15 ਤੋਂ 30 ਸਾਲ ਤੱਕ ਦੇ ਨੌਜਵਾਨ ਇਸ ਮੁਕਾਬਲੇ ਵਿੱਚ ਹਿੱਸਾ ਲੈ ਸਕਣਗੇ। ਪੰਜਾਬ ਦੇ ਇਤਿਹਾਸ, ਮਾਂ-ਬੋਲੀ, ਸੱਭਿਆਚਾਰ ਅਤੇ ਵਿਰਸੇ ਨਾਲ ਜੁੜੇ ਸਵਾਲਾਂ ਦੇ ਜਵਾਬ ਦੇ ਕੇ ਜੇਤੂ ਇੱਕ ਕਰੋੜ ਰੁਪਏ ਤੱਕ ਦਾ ਇਨਾਮ ਜਿੱਤ ਸਕੇਗਾ। ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸਰਕਾਰ ਦਾ ਮਕਸਦ ਨੌਜਵਾਨ ਪੀੜ੍ਹੀ ਨੂੰ ਆਪਣੇ ਅਮੀਰ ਵਿਰਸੇ ਅਤੇ ਪੰਜਾਬੀ ਸੱਭਿਆਚਾਰ ਨਾਲ ਜੋੜਨ ਦੇ ਨਾਲ-ਨਾਲ ਸਿੱਖਿਆ ਅਤੇ ਗਿਆਨ ਦੇ ਖੇਤਰ ਵਿੱਚ ਅੱਗੇ ਵਧਣ ਲਈ ਉਤਸ਼ਾਹਿਤ ਕਰਨਾ ਹੈ। ਇਸ ਤਰ੍ਹਾਂ ਜਿੱਥੇ ਮੰਤਰੀ ਹਰਜੋਤ ਸਿੰਘ ਬੈਂਸ ਨੇ ਆਪਣੇ ਜਨਮਦਿਨ ਮੌਕੇ ਮਾਤਾ ਰਾਣੀ ਦਾ ਆਸ਼ੀਰਵਾਦ ਲਿਆ, ਉੱਥੇ ਹੀ ਪੰਜਾਬ ਦੇ ਨੌਜਵਾਨਾਂ ਲਈ ਕਰੋੜਪਤੀ ਬਣਨ ਦਾ ਸੁਪਨਾ ਸਾਕਾਰ ਕਰਨ ਵਾਲੀ ਪਹਿਲਕਦਮੀ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ।