ਪੰਜਾਬ ਰਾਜਾਸਾਂਸੀ ’ਚ ਸੋਨੀਆ ਮਾਨ ਦਾ ਵਿਸ਼ਾਲ ਰੋਡ ਸ਼ੋਅ/ ਟਿਕਟ ਮਿਲਣ ਮਗਰੋਂ ਸਮਰਥਕਾਂ ਨਾਲ ਸਾਂਝਾ ਕੀਤੀ ਖੁਸ਼ੀ/ ਸਮਰਥਕਾਂ ਵੱਲੋਂ ਫੁੱਲਾਂ ਦੀ ਵਰਖਾ ਕਰ ਕੇ ਸ਼ਾਨਦਾਰ ਸਵਾਗਤ By admin - November 16, 2026 0 3 Facebook Twitter Pinterest WhatsApp ਰਾਜਾਸਾਂਸੀ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੀ ਟਿਕਟ ਮਿਲਣ ਤੋਂ ਬਾਅਦ ਸੋਨੀਆ ਮਾਨ ਵੱਲੋਂ ਹਲਕੇ ਵਿੱਚ ਵਿਸ਼ਾਲ ਰੋਡ ਸ਼ੋਅ ਕੱਢਿਆ ਗਿਆ। ਰੋਡ ਸ਼ੋਅ ਦੌਰਾਨ ਵੱਖ-ਵੱਖ ਇਲਾਕਿਆਂ ਵਿੱਚ ਸਮਰਥਕਾਂ ਅਤੇ ਲੋਕਾਂ ਨੇ ਫੁੱਲਾਂ ਦੀ ਵਰਖਾ ਕਰਕੇ ਉਨ੍ਹਾਂ ਦਾ ਸਵਾਗਤ ਕੀਤਾ। ਇਸ ਮੌਕੇ ਵੱਡੀ ਗਿਣਤੀ ਵਿੱਚ ਪਾਰਟੀ ਵਰਕਰ ਅਤੇ ਸਮਰਥਕ ਮੌਜੂਦ ਰਹੇ। ਸੋਨੀਆ ਮਾਨ ਨੇ ਲੋਕਾਂ ਦਾ ਧੰਨਵਾਦ ਕਰਦਿਆਂ ਪਾਰਟੀ ਵੱਲੋਂ ਸੌਂਪੀ ਗਈ ਜ਼ਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਉਣ ਦਾ ਭਰੋਸਾ ਦਿੱਤਾ। ਨਾਲ ਹੀ ਉਨ੍ਹਾਂ ਨੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ‘ਆਪ’ ਦੀ ਜਿੱਤ ਅਤੇ ਮੁੜ ਸਰਕਾਰ ਬਣਨ ਦਾ ਦਾਅਵਾ ਵੀ ਕੀਤਾ।