

ਰਣਜੀਤ ਸਿੰਘ ਤਰਖਾਣ ਮਾਜਰਾ ਨੇ ਇੱਕ ਵਾਰ ਫਿਰ ਚੰਡੀਗੜ੍ਹ ਪੁਲਿਸ ਵਿਰੁੱਧ ਰੋਸ ਪ੍ਰਦਰਸ਼ਨ ਕਰਦਿਆਂ ਕਾਂਗਰਸੀ ਆਗੂ ਵਰਿੰਦਰ ਢਿੱਲੋਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ। ਇਸੇ ਦੌਰਾਨ ਉਨ੍ਹਾਂ ਨੇ ਸਾਥੀਆਂ ਸਮੇਤ ਐਸਐਸਪੀ ਨਾਲ ਮੁਲਾਕਾਤ ਕਰ ਕੇ ਛੇਤੀ ਇਨਸਾਫ ਦੀ ਮੰਗ ਕੀਤੀ। ਮੀਡੀਆ ਨਾਲ ਗੱਲਬਾਤ ਦੌਰਨ ਤਰਖਾਣ ਮਾਜਰਾ ਨੇ ਦੋਸ਼ ਹੈ ਕਿ ਨਾ ਤਾਂ ਪਾਰਟੀ ਵੱਲੋਂ ਉਨ੍ਹਾਂ ਦੀ ਗੱਲ ਸੁਣੀ ਜਾ ਰਹੀ ਹੈ ਅਤੇ ਨਾ ਹੀ ਪੁਲਿਸ ਵੱਲੋਂ ਮਾਮਲੇ ਵਿੱਚ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਵਰਿੰਦਰ ਢਿੱਲੋਂ ਵੱਲੋਂ ਮੰਗੀ ਗਈ ਮੁਆਫ਼ੀ ਅਤੇ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਣ ਨੂੰ ਵੀ ਮਹਿਜ਼ ਚਾਲ ਕਰਾਰ ਦਿੱਤਾ। ਤਰਖਾਣ ਮਾਜਰਾ ਨੇ ਕਿਹਾ ਕਿ ਹੁਣ ਸਮਝੌਤੇ ਦੀ ਕੋਈ ਗੁੰਜਾਇਸ਼ ਨਹੀਂ ਹੈ। ਉਨ੍ਹਾਂ ਕਾਂਗਰਸੀ ਆਗੂਆਂ ‘ਤੇ ਇਨਸਾਫ਼ ਦਿਵਾਉਣ ਦੀ ਬਜਾਏ ਮਾਮਲਾ ਖ਼ਤਮ ਕਰਵਾਉਣ ਦੀ ਕੋਸ਼ਿਸ਼ ਕਰਨ ਦੇ ਦੋਸ਼ ਵੀ ਲਗਾਏ।

