ਗੁਰਦਾਸਪੁਰ ’ਚ ਪੁਲਿਸ ਹੈੱਡ ਕਾਂਸਟੇਬਲ ਦੀ ਸ਼ੱਕੀ ਮੌਤ/ ਘਰ ਵਾਪਸ ਆਉਂਦਿਆਂ ਭੇਦਭਰੀ ਹਾਲਤ ’ਚ ਕਤਲ/ ਗੋਲੀ ਲੱਗਣ ਦਾ ਖਦਸ਼ਾ, ਪੁਲਿਸ ਕਰ ਰਹੀ ਜਾਂਚ

0
1

ਗੁਰਦਾਸਪੁਰ ਵਿੱਚ ਪੰਜਾਬ ਪੁਲਿਸ ਦੇ ਇੱਕ ਹੈੱਡ ਕਾਂਸਟੇਬਲ ਦੀ ਸ਼ੱਕੀ ਹਾਲਾਤਾਂ ਵਿੱਚ ਲਾਸ਼ ਮਿਲਣ ਨਾਲ ਸਨਸਨੀ ਫੈਲ ਗਈ ਹੈ। ਮ੍ਰਿਤਕ ਦੀ ਪਛਾਣ ਵਿਨੋਦ ਵਜੋਂ ਹੋਈ ਹੈ, ਜੋ ਪੁਲਿਸ ਟ੍ਰੇਨਿੰਗ ਸੈਂਟਰ ਤੋਂ ਆਪਣੇ ਘਰ ਵਾਪਸ ਆ ਰਿਹਾ ਸੀ। ਜਾਣਕਾਰੀ ਮੁਤਾਬਕ ਰਾਤ ਕਰੀਬ 9 ਵੱਜ ਕੇ 15 ਮਿੰਟ ‘ਤੇ ਵਿਨੋਦ ਨੇ ਆਪਣੇ ਭਰਾ ਨੂੰ ਫੋਨ ਕਰਕੇ ਦੱਸਿਆ ਕਿ ਉਹ ਪੁਰਾਣਾ ਸ਼ਾਲਾ ਨੇੜੇ ਪਹੁੰਚ ਗਿਆ ਹੈ ਅਤੇ 15 ਮਿੰਟ ਬਾਅਦ ਉਸ ਨੂੰ ਬਾਈਪਾਸ ਤੋਂ ਲੈ ਜਾਣ ਲਈ ਕਿਹਾ। ਪਰ ਇਸ ਤੋਂ ਪਹਿਲਾਂ ਹੀ ਉਸ ਦੀ ਹੱਤਿਆ ਕਰ ਦਿੱਤੀ ਗਈ। ਲਾਸ਼ ਮਿਲਣ ਤੋਂ ਬਾਅਦ ਗੋਲੀ ਲੱਗਣ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

LEAVE A REPLY

Please enter your comment!
Please enter your name here