ਪੰਜਾਬ ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਖੋਲ੍ਹਣ ਦੀ ਉੱਠੀ ਮੰਗ/ ਵਿਧਾਇਕ ਧਾਲੀਵਾਲ ਨੇ ਸਰਹੱਦ ‘ਤੇ ਸੰਗਤ ਨਾਲ ਕੀਤੀ ਅਰਦਾਸ/ ਪ੍ਰਧਾਨ ਮੰਤਰੀ ਮੋਦੀ ਨੂੰ ਪ੍ਰਕਾਸ਼ ਪੁਰਬ ਮੌਕੇ ਲਾਂਘਾ ਮੁੜ ਖੋਲ੍ਹਣ ਦੀ ਅਪੀਲ By admin - November 16, 2026 0 1 Facebook Twitter Pinterest WhatsApp ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕੇਂਦਰ ਸਰਕਾਰ ਨੂੰ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਤੁਰੰਤ ਮੁੜ ਖੋਲ੍ਹਣ ਦੀ ਅਪੀਲ ਕੀਤੀ ਹੈ। ਉਹ ਸੰਗਤਾਂ ਸਮੇਤ ਸਰਹੱਦ ‘ਤੇ ਪਹੁੰਚੇ, ਜਿੱਥੇ ਉਨ੍ਹਾਂ ਨੇ ਲਾਂਘਾ ਖੁੱਲ੍ਹਣ ਲਈ ਅਰਦਾਸ ਕੀਤੀ। ਧਾਲੀਵਾਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਬੇਨਤੀ ਕੀਤੀ ਕਿ ਸਿੱਖ ਸੰਗਤਾਂ ਦੀਆਂ ਧਾਰਮਿਕ ਭਾਵਨਾਵਾਂ ਅਤੇ ਆਸਥਾ ਨੂੰ ਧਿਆਨ ਵਿੱਚ ਰੱਖਦਿਆਂ ਲਾਂਘਾ ਜਲਦ ਖੋਲ੍ਹਿਆ ਜਾਵੇ, ਤਾਂ ਜੋ ਸ਼ਰਧਾਲੂ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ, ਕਰਤਾਰਪੁਰ ਸਾਹਿਬ ਦੇ ਖੁੱਲ੍ਹੇ ਦਰਸ਼ਨ ਕਰ ਸਕਣ।