ਪੰਜਾਬ ਮੋਗਾ ਵਿਖੇ 26 ਨਵੰਬਰ ਨੂੰ ਹੋਵੇਗੀ ‘ਆਪ’ ਦੀ ਵਿਸ਼ਾਲ ਰੈਲੀ/ ‘ਖੁਸ਼ਹਾਲ ਪੰਜਾਬ ਰੈਲੀ’ ਦੀਆਂ ਤਿਆਰੀਆਂ ਜ਼ੋਰਾਂ ‘ਤੇ/ ਬਲਤੇਜ ਪੰਨੂ ਤੇ ਸ਼ੈਰੀ ਕਲਸੀ ਨੇ ਲਿਆ ਪ੍ਰਬੰਧਾਂ ਦਾ ਜਾਇਜ਼ਾ By admin - November 19, 2026 0 4 Facebook Twitter Pinterest WhatsApp ਆਮ ਆਦਮੀ ਪਾਰਟੀ ਵੱਲੋਂ 26 ਨਵੰਬਰ ਨੂੰ ਮੋਗਾ ਵਿਖੇ ਕਰਵਾਈ ਜਾ ਰਹੀ ‘ਖੁਸ਼ਹਾਲ ਪੰਜਾਬ ਰੈਲੀ’ ਨੂੰ ਲੈ ਕੇ ਤਿਆਰੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਪਾਰਟੀ ਦੇ ਸਥਾਪਨਾ ਦਿਵਸ ਮੌਕੇ ਹੋਣ ਵਾਲੀ ਇਸ ਵਿਸ਼ਾਲ ਰੈਲੀ ਵਿੱਚ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਮਾਨ ਸਮੇਤ ਪਾਰਟੀ ਦੀ ਸਮੁੱਚੀ ਸੀਨੀਅਰ ਲੀਡਰਸ਼ਿਪ ਸ਼ਿਰਕਤ ਕਰੇਗੀ। ਰੈਲੀ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਪੰਜਾਬ ਬੁਲਾਰੇ ਬਲਤੇਜ ਪੰਨੂ ਅਤੇ ਵਿਧਾਇਕ ਸ਼ੈਰੀ ਕਲਸੀ ਵਿਸ਼ੇਸ਼ ਤੌਰ ‘ਤੇ ਮੋਗਾ ਪਹੁੰਚੇ। ਇਸ ਦੌਰਾਨ ਉਨ੍ਹਾਂ ਵੱਲੋਂ ਰੈਲੀ ਵਾਲੀ ਥਾਂ ‘ਤੇ ਸੁਰੱਖਿਆ ਪ੍ਰਬੰਧਾਂ, ਪਾਰਕਿੰਗ, ਲੋਕਾਂ ਦੇ ਬੈਠਣ ਅਤੇ ਹੋਰ ਬੁਨਿਆਦੀ ਸਹੂਲਤਾਂ ਦਾ ਨਿਰੀਖਣ ਕੀਤਾ ਗਿਆ। ਬਲਤੇਜ ਪੰਨੂ ਮੁਤਾਬਕ ਰੈਲੀ ਲਈ ਕਰੀਬ 116 ਏਕੜ ਜਗ੍ਹਾ ਵਿੱਚ ਵਿਸ਼ਾਲ ਪੰਡਾਲ ਤਿਆਰ ਕੀਤਾ ਜਾ ਰਿਹਾ ਹੈ। ਪਾਰਟੀ ਆਗੂਆਂ ਦਾ ਦਾਅਵਾ ਹੈ ਕਿ ਇਸ ਰੈਲੀ ਵਿੱਚ ਇੱਕ ਲੱਖ ਤੋਂ ਵੱਧ ਵਰਕਰ ਅਤੇ ਸਮਰਥਕ ਸ਼ਾਮਲ ਹੋਣਗੇ।