ਪੰਜਾਬ ਅੰਮ੍ਰਿਤਸਰ ਦੇ ਅਜਨਾਲਾ ਹਲਕਾ ਪਹੁੰਚੇ ਗਿ. ਹਰਪ੍ਰੀਤ ਸਿੰਘ/ ਡਾ. ਰਤਨ ਸਿੰਘ ਅਜਨਾਲਾ ਨਾਲ ਕੀਤੀ ਮੁਲਾਕਾਤ/ ਅਜਨਾਲਾ ਸੀਟ ਤੋਂ ਪਾਰਟੀ ਉਮੀਦਵਾਰ ਬਣਾਉਣ ਦਾ ਐਲਾਨ By admin - November 19, 2026 0 3 Facebook Twitter Pinterest WhatsApp ਅਕਾਲੀ ਦਲ ਪੁਨਰ ਸੁਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਅਜਨਾਲਾ ਵਿਖੇ ਡਾ. ਰਤਨ ਸਿੰਘ ਅਜਨਾਲਾ ਨਾਲ ਉਨ੍ਹਾਂ ਦੇ ਘਰ ਮੁਲਾਕਾਤ ਕੀਤੀ। ਇਸ ਦੌਰਾਨ ਪੰਥਕ ਸਿਆਸਤ, ਸਿਆਸੀ ਗੱਠਜੋੜ ਅਤੇ ਪੰਜਾਬ ਦੇ ਅਹਿਮ ਮੁੱਦਿਆਂ ‘ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਉਹ ਡਾ. ਰਤਨ ਸਿੰਘ ਅਜਨਾਲਾ ਕੋਲ ਸਿਆਸਤ ਬਾਰੇ ਸਿੱਖਣ ਅਤੇ ਸਲਾਹ ਲੈਣ ਪਹੁੰਚੇ ਸਨ। ਅਕਾਲੀ ਦਲ ਬਾਦਲ ਅਤੇ ਭਾਜਪਾ ਨਾਲ ਗੱਠਜੋੜ ਬਾਰੇ ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਬੇਮੁੱਖ ਲੋਕਾਂ ਨਾਲ ਬੈਠਣਾ ਮੁਨਾਸਿਬ ਨਹੀਂ। ਅਜਨਾਲਾ ਹਲਕੇ ਬਾਰੇ ਉਨ੍ਹਾਂ ਸਪੱਸ਼ਟ ਕੀਤਾ ਕਿ ਡਾ. ਰਤਨ ਸਿੰਘ ਅਜਨਾਲਾ ਹੀ ਹਲਕੇ ਤੋਂ ਪਾਰਟੀ ਉਮੀਦਵਾਰ ਹੋਣਗੇ।