ਅੰਮ੍ਰਿਤਪਾਲ ਸਿੰਘ ਦੀ ਦਾਦੀ ਦਾ 21 ਤਰੀਕ ਨੂੰ ਹੋਵੇਗਾ ਅੰਤਿਮ ਸੰਸਕਾਰ/ ਪਰਿਵਾਰ ਵੱਲੋਂ ਤਿਆਰੀਆਂ ਤੇਜ਼, ਲੰਗਰ ਤੇ ਪਾਰਕਿੰਗ ਦੇ ਪੁਖ਼ਤਾ ਪ੍ਰਬੰਧ

0
3

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਦਾ ਅੰਤਿਮ ਸੰਸਕਾਰ 21 ਨਵੰਬਰ ਨੂੰ ਉਨ੍ਹਾਂ ਦੇ ਖੇਤਾਂ ਵਿੱਚ ਕੀਤਾ ਜਾਵੇਗਾ। ਅੰਮ੍ਰਿਤਪਾਲ ਸਿੰਘ ਦੇ ਪੈਰੋਲ ‘ਤੇ ਆਉਣ ਤੋਂ ਪਹਿਲਾਂ ਪਰਿਵਾਰ ਵੱਲੋਂ ਤਿਆਰੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਉਨ੍ਹਾਂ ਦੇ ਪਿਤਾ ਤਰਸੇਮ ਸਿੰਘ ਨੇ ਦੱਸਿਆ ਕਿ ਵੱਡੀ ਗਿਣਤੀ ਵਿੱਚ ਸੰਗਤ ਦੇ ਪਹੁੰਚਣ ਦੀ ਉਮੀਦ ਹੈ, ਜਿਸ ਦੇ ਮੱਦੇਨਜ਼ਰ ਲੰਗਰ ਅਤੇ ਪਾਰਕਿੰਗ ਦੇ ਪੁਖ਼ਤਾ ਪ੍ਰਬੰਧ ਕੀਤੇ ਜਾ ਰਹੇ ਹਨ।
ਉਨ੍ਹਾਂ ਕਿਹਾ ਕਿ ਸ਼ਮਸ਼ਾਨਘਾਟ ਵਿੱਚ ਜਗ੍ਹਾ ਘੱਟ ਹੋਣ ਕਾਰਨ ਅੰਤਿਮ ਸੰਸਕਾਰ ਦੀਆਂ ਰਸਮਾਂ ਖੇਤਾਂ ਵਿੱਚ ਕਰਨ ਦਾ ਫ਼ੈਸਲਾ ਲਿਆ ਗਿਆ ਹੈ।  ਤਰਸੇਮ ਸਿੰਘ ਮੁਤਾਬਕ ਅਦਾਲਤ ਦੇ ਹੁਕਮਾਂ ਅਨੁਸਾਰ ਅੰਮ੍ਰਿਤਪਾਲ ਸਿੰਘ ਨੂੰ 21 ਨਵੰਬਰ ਨੂੰ ਦੁਪਹਿਰ 12 ਤੋਂ 3 ਵਜੇ ਤੱਕ ਪਰਿਵਾਰ ਨਾਲ ਰਹਿਣ ਦਾ ਸਮਾਂ ਮਿਲਿਆ ਹੈ। ਉਨ੍ਹਾਂ ਸੰਗਤ ਨੂੰ ਸ਼ਾਂਤੀ ਅਤੇ ਅਨੁਸ਼ਾਸਨ ਬਣਾਈ ਰੱਖਣ ਦੀ ਅਪੀਲ ਕੀਤੀ ਹੈ।

LEAVE A REPLY

Please enter your comment!
Please enter your name here