ਬਲਕੌਰ ਸਿੰਘ ਦਾ ਟਿਕਟ ਨੂੰ ਲੈ ਕੇ ਵੱਡਾ ਬਿਆਨ/ ਟਿਕਟ ਬਾਰੇ ਕੋਈ ਭਰਮ ਨਾ ਹੋਣ ਦਾ ਦਾਅਵਾ/ ਕਿਹਾ, ਸੰਗਰੂਰ ਰੈਲੀ ’ਚ ਸਪੱਸ਼ਟ ਹੋ ਗਈ ਸੀ ਗੱਲ

0
1

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਪਿੰਡ ਬੁਰਜ ਦਿਲਵਾ ਵਿਖੇ ਲੋਕਾਂ ਨੂੰ ਸੰਬੋਧਨ ਕਰਦਿਆਂ ਟਿਕਟ ਨੂੰ ਲੈ ਕੇ ਚੱਲ ਰਹੀਆਂ ਚਰਚਾਵਾਂ ‘ਤੇ ਆਪਣਾ ਪੱਖ ਰੱਖਿਆ। ਉਨ੍ਹਾਂ ਕਿਹਾ ਕਿ ਟਿਕਟ ਨੂੰ ਲੈ ਕੇ ਕਿਸੇ ਤਰ੍ਹਾਂ ਦਾ ਕੋਈ ਭਰਮ ਨਹੀਂ ਹੈ ਅਤੇ ਸੰਗਰੂਰ ਰੈਲੀ ਵਿੱਚ ਵੀ ਇਹ ਗੱਲ ਸਪੱਸ਼ਟ ਹੋ ਚੁੱਕੀ ਹੈ। ਬਲਕੌਰ ਸਿੰਘ ਨੇ ਉਨ੍ਹਾਂ ਲੋਕਾਂ ਨੂੰ ਵੀ ਜਵਾਬ ਦਿੱਤਾ ਜੋ ਕਹਿ ਰਹੇ ਹਨ ਕਿ ਉਨ੍ਹਾਂ ਕੋਲ ਆਪਣਾ ਕੇਡਰ ਨਹੀਂ ਹੈ। ਉਨ੍ਹਾਂ ਕਿਹਾ ਕਿ ਸਾਡੇ ਨਾਲ ਅਜਿਹੇ ਲੋਕ ਜੁੜੇ ਹੋਏ ਹਨ ਅਤੇ ਅਸੀਂ ਚੰਗੇ ਨਤੀਜੇ ਦੇਵਾਂਗੇ। ਉਨ੍ਹਾਂ ਅੱਗੇ ਕਿਹਾ ਕਿ ਜੇਕਰ ਲੋਕਾਂ ਦੇ ਸਹਿਯੋਗ ਨਾਲ ਸੀਟ ਜਿੱਤਦੇ ਹਾਂ ਤਾਂ ਅਗਲਾ ਸਿਸਟਮ ਵੀ ਠੀਕ ਕੀਤਾ ਜਾਵੇਗਾ। ਉਨ੍ਹਾਂ ਨਸ਼ਿਆਂ ਦੇ ਖਾਤਮੇ ਅਤੇ ਪੰਜਾਬ ਦੀ ਕਾਨੂੰਨ ਵਿਵਸਥਾ ਵਿੱਚ ਸੁਧਾਰ ਕਰਨ ਦਾ ਵੀ ਭਰੋਸਾ ਦਿੱਤਾ।੫

LEAVE A REPLY

Please enter your comment!
Please enter your name here