ਬਰਨਾਲਾ ਪਹੁੰਚੇ ਚੰਨੀ ਦਾ ਪੰਜਾਬ ਸਰਕਾਰ ‘ਤੇ ਤਿੱਖਾ ਹਮਲਾ/ ਨਸ਼ਿਆਂ ਤੇ ਗੈਂਗਸਟਰਵਾਦ ਨੂੰ ਹੱਲਾਸ਼ੇਰੀ ਦੇ ਇਲਜ਼ਾਮ/ ਕਿਹਾ, ਮੁੱਖ ਮੰਤਰੀ ਕੋਲ ਸਿਰਫ਼ ਹਰੇ ਪੈੱਨ ਦਾ ਖੋਲ ਬਚਿਆ ਹੈ…

0
2

ਕਾਂਗਰਸ ਦੀ ‘ਜਵਾਨੀ ਸੰਭਾਲੋ’ ਸਾਈਕਲ ਯਾਤਰਾ ਨੂੰ ਲੈ ਕੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਆਮ ਆਦਮੀ ਪਾਰਟੀ ਦੀ ਸਰਕਾਰ ‘ਤੇ ਤਿੱਖੇ ਨਿਸ਼ਾਨੇ ਸਾਧੇ ਹਨ। ਬਰਨਾਲਾ ਦੇ ਭਦੌੜ ਹਲਕੇ ਦੇ ਪਿੰਡ ਸਹਿਣਾ ਵਿਖੇ ਪਹੁੰਚੇ ਚੰਨੀ ਨੇ ਦਾਅਵਾ ਕੀਤਾ ਕਿ ਯਾਤਰਾ ਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਉਨ੍ਹਾਂ ‘ਆਪ’ ਸਰਕਾਰ ‘ਤੇ ਗੈਂਗਸਟਰਵਾਦ ਅਤੇ ਨਸ਼ਿਆਂ ਨੂੰ ਵਧਾਵਾ ਦੇਣ ਦੇ ਇਲਜ਼ਾਮ ਲਗਾਏ। ਚੰਨੀ ਨੇ ਹਲਕੇ ਦੇ ਵਿਧਾਇਕ ‘ਤੇ ਵੀ ਗੰਭੀਰ ਦੋਸ਼ ਲਗਾਉਂਦਿਆਂ ਕਿਹਾ ਕਿ ਸਰਪੰਚ ਦੇ ਕਤਲ ਦੇ ਹੁਕਮ ਦੇਣ ਦੇ ਇਲਜ਼ਾਮ ਹਨ। ਉੱਥੇ ਹੀ ਮੁੱਖ ਮੰਤਰੀ ਭਗਵੰਤ ਮਾਨ ਨੂੰ ਨਿਸ਼ਾਨੇ ‘ਤੇ ਲੈਂਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਫੈਸਲੇ ਹੁਣ ਅਰਵਿੰਦ ਕੇਜਰੀਵਾਲ ਲੈ ਰਹੇ ਹਨ ਅਤੇ ਮੁੱਖ ਮੰਤਰੀ ਦਾ ਹਰਾ ਪੈੱਨ ਵੀ ਹੁਣ ਉਨ੍ਹਾਂ ਦੇ ਹੱਥ ਵਿੱਚ ਨਹੀਂ ਰਿਹਾ।

LEAVE A REPLY

Please enter your comment!
Please enter your name here