ਪੰਜਾਬ ਗੁਰਦਾਸਪੁਰ ਦੇ ਪਿੰਡ ਮਾੜੀ ਪੰਨੂਆਂ ’ਚ ਨੌਜਵਾਨ ਦੀ ਮੌਤ/ ਕਮਾਦ ਅੰਦਰ ਭੇਦਭਰੀ ਹਾਲਤ ’ਚ ਪਈ ਮਿਲੀ ਲਾਸ਼/ ਮਾਂ ਵੱਲੋਂ ਨਸ਼ੇ ਦਾ ਟੀਕਾ ਕਰਵਾ ਕੇ ਮਾਰਨ ਦੇ ਇਲਜ਼ਾਮ By admin - November 19, 2026 0 2 Facebook Twitter Pinterest WhatsApp ਗੁਰਦਾਸਪੁਰ ਦੇ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਪਿੰਡ ਮਾੜੀ ਪੰਨੂਆਂ ਨੌਜਵਾਨ ਦੀ ਭੇਦਭਰੀ ਹਾਲਤ ਚ ਮੌਤ ਦੀ ਖਬਰ ਸਾਹਮਣੇ ਆਈ ਹੈ। ਮ੍ਰਿਤਕ ਦੀ ਪਛਾਣ 20 ਸਾਲਾ ਅਭੀ ਸਿੰਘ ਵਜੋਂ ਹੋਈ ਹੈ, ਜੋ ਬੀਤੀ ਸਵੇਰ ਕਰੀਬ 8 ਵਜੇ ਘਰੋਂ ਨਿਕਲਿਆ ਸੀ ਪਰ ਵਾਪਸ ਨਹੀਂ ਪਰਤਿਆ। ਪਰਿਵਾਰ ਮੁਤਾਬਕ ਕਾਫੀ ਭਾਲ ਕਰਨ ਤੋਂ ਉਸ ਦੀ ਲਾਸ਼ ਕਮਾਦ ਦੇ ਖੇਤ ਵਿੱਚੋਂ ਮਿਲੀ ਹੈ। ਮ੍ਰਿਤਕ ਦੀ ਮਾਤਾ ਰਾਜਬੀਰ ਕੌਰ ਨੇ ਨਸ਼ੇ ਦਾ ਟੀਕਾ ਲਗਾ ਕੇ ਮਾਰਨ ਦੇ ਇਲਜਾਮ ਲਾਏ ਹਨ। ਉਨ੍ਹਾਂ ਪਿੰਡ ਦੇ ਹੀ ਇੱਕ ਨੌਜਵਾਨ ‘ਤੇ ਵੀ ਸ਼ੱਕ ਜਤਾਇਆ ਹੈ। ਮਾਂ ਨੇ ਪਿੰਡ ਵਿੱਚ ਨਸ਼ਾ ਵਿਕਣ ਦੇ ਦੋਸ਼ ਵੀ ਲਗਾਏ ਹਨ। ਜ਼ਿਕਰਯੋਗ ਹੈ ਕਿ ਮਾੜੀ ਪੰਨੂਆਂ ਪਹਿਲਾਂ ਵੀ ਨਸ਼ਾ ਤਸਕਰੀ ਅਤੇ ਇਸ ਦੇ ਵਿਰੋਧ ਨਾਲ ਜੁੜੀ ਇੱਕ ਕਤਲ ਦੀ ਘਟਨਾ ਕਾਰਨ ਚਰਚਾ ਵਿੱਚ ਰਹਿ ਚੁੱਕਾ ਹੈ। ਫਿਲਹਾਲ ਨੌਜਵਾਨ ਦੀ ਮੌਤ ਦੇ ਅਸਲ ਕਾਰਨਾਂ ਦਾ ਖੁਲਾਸਾ ਜਾਂਚ ਤੋਂ ਬਾਅਦ ਹੀ ਹੋਵੇਗਾ।