ਲੁਧਿਆਣਾ ‘ਚ ਰਾਜਾ ਵੜਿੰਗ ਵੱਲੋਂ ਇਨਸਾਫ ਮਾਰਚ/ ਨਸ਼ਿਆਂ ਤੇ ਗੈਂਗਸਟਰਵਾਦ ‘ਤੇ ਸਰਕਾਰ ਨੂੰ ਘੇਰਿਆ/ ਪੁਲਿਸ ਤੇ ਨਸ਼ਾ ਤਸਕਰਾਂ ਵਿਚਾਲੇ ਗਠਜੋੜ ਦੇ ਇਲਜ਼ਾਮ

0
2

ਲੁਧਿਆਣਾ ਵਿਖੇ ਕਾਂਗਰਸ ਦੇ ਸਾਬਕਾ ਪੰਜਾਬ ਪ੍ਰਧਾਨ ਅਤੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਇਨਸਾਫ ਮਾਰਚ ਕੱਢਿਆ ਗਿਆ। ਇਸ ਮੌਕੇ ਰਾਜਾ ਵੜਿੰਗ ਨੇ ਨਸ਼ਿਆਂ ਅਤੇ ਗੈਂਗਸਟਰਵਾਦ ਦੇ ਮੁੱਦੇ ‘ਤੇ ਪੰਜਾਬ ਸਰਕਾਰ ਨੂੰ ਘੇਰਿਆ। ਉਨ੍ਹਾਂ ਦੋਸ਼ ਲਗਾਇਆ ਕਿ ਅਕਾਲੀ-ਭਾਜਪਾ ਸਰਕਾਰ ਸਮੇਂ ਪੰਜਾਬ ਵਿੱਚ ਨਸ਼ਿਆਂ ਦੀ ਸਮੱਸਿਆ ਸ਼ੁਰੂ ਹੋਈ ਸੀ, ਜਦਕਿ ਮੌਜੂਦਾ ਸਰਕਾਰ ਦੇ ਕਾਰਜਕਾਲ ਦੌਰਾਨ ਇਸ ਵਿੱਚ ਲਗਾਤਾਰ ਵਾਧਾ ਹੋਇਆ ਹੈ। ਉਨ੍ਹਾਂ ਪਰਮਿੰਦਰ ਸਿੰਘ ਝੋਟਾ ਅਤੇ ਭੁੱਚੋ ਵਿਖੇ ਨਸ਼ਿਆਂ ਖ਼ਿਲਾਫ਼ ਆਵਾਜ਼ ਉਠਾਉਣ ਵਾਲੇ ਵਿਅਕਤੀ ਦਾ ਜ਼ਿਕਰ ਕਰਦਿਆਂ ਕਿਹਾ ਕਿ ਲੋਕਾਂ ਵਿੱਚ ਨਸ਼ਾ ਤਸਕਰਾਂ ਖ਼ਿਲਾਫ਼ ਬੋਲਣ ਦਾ ਡਰ ਹੈ। ਰਾਜਾ ਵੜਿੰਗ ਨੇ ਪੁਲਿਸ ਅਤੇ ਨਸ਼ਾ ਤਸਕਰਾਂ ਦੇ ਕਥਿਤ ਗੱਠਜੋੜ ਦੇ ਵੀ ਦੋਸ਼ ਲਗਾਏ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਗੈਂਗਸਟਰਾਂ ਵੱਲੋਂ ਵਪਾਰੀਆਂ ਅਤੇ ਕਾਰੋਬਾਰੀਆਂ ਤੋਂ ਫਿਰੌਤੀਆਂ ਮੰਗੀਆਂ ਜਾ ਰਹੀਆਂ ਹਨ ਅਤੇ ਲੁਧਿਆਣਾ ਇਸ ਸਮੱਸਿਆ ਨਾਲ ਸਭ ਤੋਂ ਵੱਧ ਪ੍ਰਭਾਵਿਤ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਨਸ਼ਾ ਅਕਾਲੀ ਭਾਜਪਾ ਸਰਕਾਰ ਸਮੇਂ ਆਇਆ ਸੀ ਅਤੇ ਮੌਜੂਦਾ ਸਰਕਾਰ ਦੇ ਸਮੇਂ ਵਿਚ ਵਿਚ ਲਗਾਤਾਰ ਵਾਧਾ ਹੋਇਆ ਹੈ। ਸਰਕਾਰ ਨੇ ਨਸ਼ਿਆਂ ਦੀ ਰੋਕਥਾਮ ਦੇ ਨਾਮ ਤੇ ਕੇਵਲ ਧੋਖਾ ਹੀ ਦਿੱਤਾ, ਜਿਸ ਦੇ ਚਲਦਿਆਂ ਪਰਮਿੰਦਰ ਸਿੰਘ ਝੋਟੇ ਵਰਗੇ ਨੌਜਵਾਨਾਂ ਨੂੰ ਅਪਣੀ ਜਾਨ ਤੋਂ ਹੱਥ ਧੋਣਾ ਪਿਆ ਹੈ। ਇਨ੍ਹਾਂ ਕਿਹਾ ਕਿ ਕੇਵਲ ਝੋਟਾ ਹੀ ਨਹੀਂ, ਡੇਢ ਸਾਲ ਪਹਿਲਾਂ ਭੁੱਚੋਂ ਵਿਖੇ ਇਕ ਦਲਿਤ ਭਰਾ ਨੇ ਨਸ਼ਿਆਂ ਖਿਲਾਫ ਆਵਾਜ ਚੁੱਕੀ ਸੀ, ਜਿਸ ਤੋਂ ਬਾਅਦ ਨਸ਼ਾ ਤਸਕਰਾਂ ਨੇ 7 ਘਰਾਂ ਨੂੰ ਅੱਗ ਹਵਾਲੇ ਕਰ ਦਿੱਤਾ ਸੀ, ਜਿਸ ਦੇ ਚਲਦਿਆਂ ਕੋਈ ਨਸ਼ਿਆ ਖਿਲਾਫ ਆਵਾਜ ਨਹੀਂ ਚੁੱਕਦਾ। ਉਨ੍ਹਾਂ ਕਿਹਾ ਕਿ ਪੁਲਿਸ ਦਾ ਨਸ਼ਾ ਤਸਕਰਾ ਨਾਲ ਨੈੱਟਵਰਕ ਹੈ, ਜਿਸ ਦੇ ਚਲਦਿਆਂ ਕੋਈ ਨਸ਼ਿਆਂ ਬਾਰੇ ਦੱਸਣ, ਗੱਲ ਕਰਨ ਤੇ ਗਵਾਹੀ ਦੇਣ ਲਈ ਤਿਆਰ ਨਹੀਂ ਹੁੰਦਾ। ਉਨ੍ਹਾਂ ਕਿਹਾ ਕਿ ਅੱਜ ਵਪਾਰੀਆਂ ਅੰਦਰ ਜੀਐਸਟੀ ਦੀ ਪੀੜਾਂ ਤਾਂ ਹੈ ਪਰ ਅਮਨ ਕਾਨੂੰਨ ਸਥਿਤੀ ਨੇ ਵਪਾਰੀਆਂ ਦੀ ਹਾਲਤ ਮਾੜੀ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਕੋਈ ਵੀ ਵਪਾਰੀ ਤੇ ਕਾਰੋਬਾਰੀ ਨਹੀਂ ਬਚਿਆ, ਜਿਸ ਨੂੰ ਗੈਗਸਟਰਾਂ ਦੀ ਕਾਲ ਨਾ ਆਈ ਹੋਵੇ।
ਉਨ੍ਹਾਂ ਕਿਹਾ ਕਿ ਲੁਧਿਆਣਾ ਸ਼ਹਿਰ ਇਸ ਵਿਚ ਸਭ ਤੋਂ ਵੱਧ ਪੀੜਤ ਹੈ, ਜਿਥੇ ਗੈਂਗਸਟਰਾਂ ਨੇ ਵਪਾਰੀਆਂ ਤੇ ਕਾਰੋਬਾਰੀਆਂ ਨੂੰ ਫਿਰੌਤੀਆਂ ਮੰਗ ਮੰਗ ਕੇ ਲੁੱਟ ਲਿਆ ਹੈ। ਉਨ੍ਹਾਂ ਕਿਹਾ ਕਿ ਦਿੱਲੀ ਦੀ ਸਰਕਾਰ ਨੇ ਲਾਰੈਂਸ ਬਿਸ਼ਨੋਈ ਨੂੰ ਪਨਾਹ ਦਿੱਤੀ ਹੈ ਅਤੇ ਪੰਜਾਬ ਦੀ ਸਰਕਾਰ ਨੇ ਗੈਂਗਸਟਰਾਂ ਨੂੰ ਆਪਣੀ ਪਾਰਟੀ ਵਿਚ ਸ਼ਾਮਲ ਕਰ ਕੇ  ਚੋਣਾਂ ਲੜਾਉਣਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਜਦੋਂ ਗੈਂਗਸਟਰ ਚੋਣਾਂ ਲੜਣਗੇ ਤਾਂ ਪੰਜਾਬ ਦੇ ਹਾਲਾਤ ਕੀ ਹੋਣਗੇ, ਇਸ ਦਾ ਅੰਦਾਜ਼ਾ ਸਹਿਜੇ ਹੀ ਲਾਇਆ ਜਾ ਸਕਦਾ ਹੈ। ਅਖੀਰ ਵਿਚ ਉਨ੍ਹਾਂ ਕਿਹਾ ਕਿ ਅਸੀਂ ਸੂਬੇ ਵਿੱਚ ਹੋ ਰਹੇ ਕਤਲੇਆਮ ਅਤੇ ਗੈਂਗਸਟਰਵਾਦ ਖਿਲਾਫ਼ ਅਤੇ ਹਰ ਵਰਗ ਨਾਲ ਹੋ ਰਹੇ ਧੱਕੇ ਖਿਲਾਫ਼ ‘ਇਨਸਾਫ਼ ਮਾਰਚ’ ਦੀ ਮੁਹਿੰਮ ਦਾ ਲੁਧਿਆਣਾ ਵਿਖੇ ਆਗਾਜ਼ ਕਰਦੇ ਹਾਂ ਅਤੇ ਪੰਜਾਬ ਦੇ ਲੋਕਾਂ ਦੇ ਹੱਕਾਂ ਲਈ ਡੱਟ ਕੇ ਖੜ੍ਹੇ ਹਾਂ ਤੇ ਇਸ ਮਾਰਚ ਰਾਹੀਂ ਇਸ ਗੂੰਗੀ-ਬੋਲੀ ਸਰਕਾਰ ਤੋਂ ਇਨਸਾਫ਼ ਦੀ ਮੰਗ ਕਰਦੇ ਹਾਂ।

LEAVE A REPLY

Please enter your comment!
Please enter your name here